ਵਿਆਹੁਤਾ ਦੀ ਭੇਤਭਰੀ ਹਾਲਤ ‘ਚ ਮੌਤ, ਲੜਕੀ ਦੇ ਪਰਿਵਾਰ ਵਾਲਿਆਂ ਲਾਏ ਸਹੁਰਾ ਪਰਿਵਾਰ ‘ਤੇ ਹੱਤਿਆ ਦੇ ਆਰੋਪ, ਪਤੀ, ਸਹੁਰਾ ਤੇ ਨਣਾਨ ਖਿਲਾਫ ਕੇਸ ਦਰਜ

0
1234

ਤਰਨਤਾਰਨ (ਬਲਜੀਤ ਸਿੰਘ) | ਪਿੰਡ ਸਰਾਏ ਅਮਾਨਤ ਖਾਂ ਵਿਖੇ ਇਕ ਵਿਆਹੁਤਾ ਦੀ ਸਹੁਰਾ ਪਰਿਵਾਰ ਵੱਲੋਂ ਭੇਤਭਰੀ ਹਾਲਤ ਵਿੱਚ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾ ਦੇ ਭਰਾ ਦਿਲਬਾਗ ਸਿੰਘ ਨੇ ਕਿਹਾ ਕਿ ਮੇਰੀ ਭੈਣ ਮਨਦੀਪ ਕੌਰ ਦਾ ਵਿਆਹ ਸਰਾਏ ਅਮਾਨਤ ਖਾਂ ਦੇ ਵਸਨੀਕ ਰਵਿੰਦਰ ਸਿੰਘ ਨਾਲ ਕਰੀਬ 1 ਸਾਲ ਪਹਿਲਾਂ ਹੋਇਆ ਸੀ। ਸਹੁਰਾ ਪਰਿਵਾਰ ਮੇਰੀ ਭੈਣ ਨੂੰ ਦਾਜ ਦੀ ਮੰਗ ਨੂੰ ਲੈ ਕੇ ਤੰਗ-ਪ੍ਰੇਸ਼ਾਨ ਤੇ ਕੁੱਟਮਾਰ ਕਰਦਾ ਆ ਰਿਹਾ ਸੀ। ਕਈ ਵਾਰ ਮੋਹਤਬਰਾਂ ਦਾ ਹਾਜ਼ਰੀ ‘ਚ ਰਾਜ਼ੀਨਾਮਾ ਵੀ ਹੋਇਆ।

ਸਹੁਰਾ ਪਰਿਵਾਰ ‘ਤੇ ਦਿਲਬਾਗ ਸਿੰਘ ਨੇ ਮਨਦੀਪ ਕੌਰ ਦਾ ਕਤਲ ਕਰਨ ਆਰੋਪ ਲਾਏ ਹਨ। ਉਨ੍ਹਾਂ ਮੰਗ ਕੀਤੀ ਕਿ ਸਾਨੂੰ ਇਨਸਾਫ ਦਿਵਾਇਆ ਜਾਵੇ ਤੇ ਆਰੋਪੀਆਂ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਰਾਏ ਅਮਾਨਤ ਖਾਂ ਦੇ ਏਐੱਸਆਈ ਕਾਬਲ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ‘ਤੇ ਪਤੀ, ਸਹੁਰਾ ਤੇ ਨਣਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)