ਆਸਟ੍ਰੇਲੀਆ ‘ਚ 4 ਪੰਜਾਬੀਆਂ ਦੀ ਮੌ/ਤ, ਫਿਲਿਪ ਆਈਲੈੈਂਡ ‘ਚ ਡੁੱਬਣ ਕਾਰਨ ਗਈ ਜਾਨ

0
347

ਮੈਲਬੋਰਨ, 25 ਜਨਵਰੀ| ਆਸਟ੍ਰੇਲੀਆ ਦੇ ਮੈਲਬੋਰਨ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਕ ਪੰਜਾਬਣ ਦੀ ਫਿਲਿਪ ਆਈਲੈਂਡ ’ਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਰੀਮਾ ਸੋਂਧੀ ਪਤਨੀ ਸੰਜੀਵ ਸੋਂਧੀ ਵਾਸੀ ਫਗਵਾੜਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਆਸਟ੍ਰੇਲੀਆ ਗਈ ਸੀ, ਜਿਥੇ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਤਿੰਨ ਜੀਆਂ ਦੀ ਵੀ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਨਣਾਣ ਨੇ ਦੱਸਿਆ ਕਿ ਉਸ ਦੀ ਭਾਬੀ ਤੇ ਭਰਾ ਕੁਝ ਦਿਨ ਪਹਿਲਾਂ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਫਗਵਾੜਾ ਤੋਂ ਆਸਟ੍ਰੇਲੀਆ ਗਏ ਸਨ।

ਇਸ ਦੌਰਾਨ ਅੱਜ ਉਨ੍ਹਾਂ ਨੂੰ ਉੱਥੋਂ ਦੁਖਦਾਈ ਸੂਚਨਾ ਮਿਲੀ ਕਿ ਰੀਮਾ ਸੋਂਧੀ ਦੀ ਮੈਲਬੋਰਨ ਦੇ ਫਿਲਿਪ ਆਈਲੈਂਡ ’ਚ ਡੁੱਬਣ ਨਾਲ ਮੌਤ ਹੋ ਗਈ ਹੈ। ਰੀਮਾ ਸੋਂਧੀ ਸਮੇਤ ਉਸ ਦੇ ਪੇਕੇ ਪਰਿਵਾਰ ਦੇ 3 ਹੋਰ ਰਿਸ਼ਤੇਦਾਰਾਂ ਦੀ ਵੀ ਫਿਲਿਪ ਆਈਲੈਂਡ ’ਚ ਜਿੱਥੇ ਇਹ ਹਾਦਸਾ ਵਾਪਰਿਆ ਹੈ ਤੇ ਮੌਤ ਹੋਈ ਹੈ।

ਆਸਟ੍ਰੇਲੀਆ ਦੀ ਵਿਕਟੋਰੀਆ ਪੁਲਿਸ ਦੇ ਕਰੀਬੀ ਸੂਤਰਾਂ ਨੇ ਦੱਸਿਆ ਕਿ ਫਿਲਿਪ ਆਈਲੈਂਡ ਦੇ ਦੱਖਣ-ਪੂਰਬੀ ਤੱਟ ’ਤੇ ਫੋਰਸਟ ਕੇਵਸ ਤੋਂ ਤਿੰਨ ਔਰਤਾਂ ਅਤੇ ਇਕ ਪੁਰਸ਼ ਸਮੇਤ 4 ਲੋਕਾਂ ਨੂੰ ਪਾਣੀ ਵਿਚੋਂ ਬਾਹਰ ਕੱਢਿਆ ਗਿਆ ਸੀ ਅਤੇ ਮੌਕੇ ’ਤੇ ਹੀ ਸੀ. ਪੀ. ਆਰ. ਵੀ ਦਿੱਤਾ ਗਿਆ ਸੀ। ਬਾਅਦ ’ਚ 3 ਲੋਕਾਂ ਨੂੰ ਮੌਕੇ ’ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ ਇਕ ਦੀ ਪਛਾਣ ਰੀਮਾ ਸੋਂਧੀ ਵਾਸੀ ਫਗਵਾੜਾ ਵਜੋਂ ਹੋਈ ਹੈ। ਪਰਿਵਾਰ ਦੇ ਇਕ ਹੋਰ ਮੈਂਬਰ, ਨੇ ਹਸਪਤਾਲ ਵਿਚ ਦਮ ਤੋੜ ਦਿਤਾ।