ਇੰਗਲੈਂਡ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਪਰਿਵਾਰ ਨੇ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ ਲਕਸ਼ਦੀਪ ਸਿੰਘ

0
1779

ਮਜੀਠਾ, 3 ਦਸੰਬਰ| ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਜਾਂ ਕਾਰੋਬਾਰ ਸੈੱਟ ਕਰਨ ਲਈ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਚੰਗੀ ਕਮਾਈ ਕਰਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ, ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ। ਪਰਿਵਾਰ ਨੇ ਕਰਜ਼ਾ ਚੁੱਕ ਕੇ ਲਕਸ਼ਦੀਪ ਨੂੰ ਵਿਦੇਸ਼ ਭੇਜਿਆ ਸੀ।

ਅਜਿਹਾ ਹੀ ਇਕ ਹਾਦਸਾ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਬੁਲਾਰਾ ਦੇ ਨੌਜਵਾਨ ਨਾਲ ਵਾਪਰਿਆ, ਜਿਸ ਦੀ ਮਾਮੂਲੀ ਬੀਮਾਰੀ ਦੇ ਬਾਅਦ ਮੌ.ਤ ਹੋ ਗਈ। ਮ੍ਰਿਤਕ ਦੀ ਪਛਾਣ ਲਕਸ਼ਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਜੋਂ ਹੋਈ ਹੈ।

ਨੌਜਵਾਨ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ। ਉਹ ਇੰਗਲੈਂਡ ਦੇ ਵਿਲਨਹਾਲ ਸ਼ਹਿਰ ਵਿਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਉਹ ਥੋੜ੍ਹਾ ਬੀਮਾਰ ਸੀ, ਜਿਸ ਦੇ ਬਾਅਦ ਅਚਾਨਕ ਉਸ ਦੇ ਦੇਹਾਂਤ ਦੀ ਖਬਰ ਮਿਲੀ। ਲਕਸ਼ਦੀਪ ਅਜੇ 20 ਦਿਨ ਪਹਿਲਾਂ ਹੀ ਵਿਦੇਸ਼ ਵਿਚ ਪੜ੍ਹਾਈ ਕਰਨ ਲਈ ਭਾਰਤ ਤੋਂ ਗਿਆ ਸੀ।