ਸੰਗਰੂਰ, 29 ਨਵੰਬਰ| ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 28 ਸਾਲਾ ਮਨਪ੍ਰੀਤ ਸਿੰਘ ਪੰਜ ਸਾਲ ਪਹਿਲਾਂ ਹੀ ਅਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਮ੍ਰਿਤਕ ਦਿੜ੍ਹਬਾ ਨਾਲ ਸਬੰਧਤ ਹੈ।
ਪਰਿਵਾਰ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਮਨਪ੍ਰੀਤ ਸਿੰਘ ਦੇ ਮਾਤਾ ਪਿਤਾ ਅਪਣੇ ਪੁੱਤਰ ਨੂੰ ਮਿਲ ਕੇ ਵਾਪਸ ਪੰਜਾਬ ਆਏ ਸਨ। ਮਨਪ੍ਰੀਤ ਸਿੰਘ ਦੇ ਪਿਤਾ ਸੇਵਾਮੁਕਤ ਪੁਲਿਸ ਅਫ਼ਸਰ ਨੇ ਦੱਸਿਆ ਕਿ ਉਹ ਕਰੀਬ ਪੰਜ ਮਹੀਨੇ ਆਪਣੇ ਪੁੱਤਰ ਅਤੇ ਨੂੰਹ ਨਾਲ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿਚ ਬਿਤਾ ਕੇ ਸੋਮਵਾਰ ਸ਼ਾਮ ਨੂੰ ਘਰ ਪਹੁੰਚੇ ਸਨ।