ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌ.ਤ, 5 ਸਾਲ ਪਹਿਲਾਂ ਵਿਦੇਸ਼ ਗਿਆ ਸੀ ਪ੍ਰਦੀਪ ਸਿੰਘ

0
1501

ਤਰਨਤਾਰਨ, 28 ਜਨਵਰੀ | ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਕਸਬਾ ਫਤਿਆਬਾਦ ਦੇ ਨੌਜਵਾਨ ਦੀ ਮੌ.ਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਦੀ ਅਚਾਨਕ ਸਿਹਤ ਵਿਗੜਨ ਕਾਰਨ ਜਾਨ ਗਈ ਹੈ। ਪ੍ਰਦੀਪ ਸਿੰਘ ਵਜੋਂ ਮ੍ਰਿਤਕ ਨੌਜਵਾਨ ਦੀ ਪਛਾਣ ਹੋਈ ਹੈ। ਪ੍ਰਦੀਪ ਦੀ ਮੌਤ ਦੀ ਖਬਰ ਮਿਲਦਿਆਂ ਹੀ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਬੇਅੰਤ ਸਿੰਘ ਨੇ ਦੱਸਿਆ ਕਿ ਪ੍ਰਦੀਪ 5 ਸਾਲ ਪਹਿਲਾਂ ਕੈਨੇਡਾ ਗਿਆ ਸੀ। ਕੁਝ ਦਿਨ ਪਹਿਲਾਂ ਪ੍ਰਦੀਪ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਕਿਹਾ ਕਿ 28 ਸਾਲ ਦੇ ਪ੍ਰਦੀਪ ਦਾ ਹਾਲੇ ਵਿਆਹ ਨਹੀਂ ਹੋਇਆ ਸੀ। ਪ੍ਰਦੀਪ ਆਪਣੇ ਪਿੱਛੇ ਮਾਤਾ-ਪਿਤਾ ਤੇ ਇਕ ਭੈਣ-ਭਰਾ ਨੂੰ ਛੱਡ ਗਿਆ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)