ਅੰਮ੍ਰਿਤਸਰ, 18 ਦਸੰਬਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੁਬਈ ਵਿਚ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰਬੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਨੰਗਲੀ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਨੌਜਵਾਨ ਦੀ ਦੁਬਈ ’ਚ ਸੰਖੇਪ ਬੀਮਾਰੀ ਕਾਰਨ ਮੌਤ ਹੋਈ ਹੈ। ਮ੍ਰਿਤਕ 3 ਭੈਣਾਂ ਦਾ ਇਕਲੌਤਾ ਭਰਾ ਸੀ।
ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ। ਕੁਝ ਦਿਨ ਪਹਿਲਾਂ ਉਸ ਨੂੰ ਬੁਖ਼ਾਰ ਚੜ੍ਹਨ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਤਿੰਦਰਬੀਰ ਸਿੰਘ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ 2 ਸਾਲ ਦੀ ਧੀ ਨੂੰ ਛੱਡ ਗਿਆ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)




































