ਸਟੱਡੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ

0
2468

ਗੁਰਦਾਸਪੁਰ | ਇਥੋਂ ਦੇ ਪਿੰਡ ਭਰੋ ਹਾਰਨੀ ਦੇ ਨੌਜਵਾਨ ਦੀ ਵਿਦੇਸ਼ ਵਿਚ ਮੌਤ ਹੋ ਗਈ। ਗੁਰਪ੍ਰਤਾਪ ਸਿੰਘ ਕੈਨੇਡਾ ਵਿਚ ਪੜ੍ਹਨ ਲਈ ਗਿਆ ਸੀ। ਉਹ ਪਿਛਲੇ 5 ਸਾਲਾਂ ਤੋਂ ਇਥੇ ਰਹਿ ਰਿਹਾ ਸੀ। ਅਚਾਨਕ ਇਸ ਨੌਜਵਾਨ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਉਸਦੀ ਕੈਨੇਡਾ ਵਿਚ ਭੇਦਭਰੀ ਹਾਲਤ ਵਿਚ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਨਾਲ ਇਲਾਕੇ ਅਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।