ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ, ਝੀਲ ‘ਚੋਂ ਮਿਲੀ ਲਾਸ਼

0
534

ਗੁਰਦਾਸਪੁਰ, 4 ਨਵੰਬਰ | ਕਲਾਨੌਰ ਦੇ ਇੱਕ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ। ਉਸ ਦੀ ਲਾਸ਼ ਕੈਨੇਡਾ ਦੀ ਇੱਕ ਝੀਲ ਵਿੱਚੋਂ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਜ਼ੋਰਾਵਰ ਸਿੰਘ (23) ਵਜੋਂ ਹੋਈ ਹੈ।

ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜ਼ੋਰਾਵਰ ਸਿੰਘ ਜਨਵਰੀ 2022 ‘ਚ ਸਟੱਡੀ ਵੀਜ਼ੇ ‘ਤੇ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਿਆ ਸੀ। ਜ਼ੋਰਾਵਰ ਸਿੰਘ ਆਪਣੇ ਵੱਡੇ ਭਰਾ ਜੋਗਰਾਜ ਸਿੰਘ ਨਾਲ ਕੈਨੇਡਾ ਰਹਿ ਰਿਹਾ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਫ਼ੋਨ ਰਾਹੀਂ ਪਤਾ ਲੱਗਾ ਕਿ ਜ਼ੋਰਾਵਰ ਸਿੰਘ ਖਾਣਾ ਪੈਕ ਕਰ ਕੇ ਕਾਰ ‘ਚ ਕੰਮ ‘ਤੇ ਚਲਾ ਗਿਆ ਹੈ ਪਰ ਉਹ ਉੱਥੇ ਨਹੀਂ ਪਹੁੰਚਿਆ। ਇਸ ਸਬੰਧੀ ਜਦੋਂ ਕੰਪਨੀ ਨੇ 6 ਘੰਟੇ ਬਾਅਦ ਜ਼ੋਰਾਵਰ ਸਿੰਘ ਦੀ ਭਾਲ ਕੀਤੀ ਤਾਂ ਉਸ ਦੀ ਲਾਸ਼ ਝੀਲ ਵਿੱਚੋਂ ਮਿਲੀ।

ਪਰਿਵਾਰਕ ਮੈਂਬਰਾਂ ਨੇ ਰੋਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਬੇਵਕਤੀ ਮੌਤ ਕਾਰਨ ਉਨ੍ਹਾਂ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਇਸ ਮੌਕੇ ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਨੂੰ ਘਰ ਲਿਆਂਦਾ ਜਾਵੇ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)