ਚੰਡੀਗੜ੍ਹ, 11 ਅਕਤੂਬਰ | ਮਾਨ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦੌਰਾਨ ਅਸ਼ਟਾਮ ਪੇਪਰ ਉਤੇ ਵਰਤੀ ਜਾਣ ਵਾਲੀ ਪੰਜਾਬੀ ਭਾਸ਼ਾ ਨੂੰ ਸਰਲ ਬਣਾਉਣ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਸੂਬੇ ਵਿਚ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦੌਰਾਨ ਸੌਖੀ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਇਸ ਦੀ ਇਕ ਨਮੂਨਾ ਕਾਪੀ ਵੀ ਜਾਰੀ ਕੀਤੀ ਗਈ ਹੈ। ਸਰਕਾਰ ਨੇ ਇਸ ਦੀ ਕਾਪੀ ਨੱਥੀ ਕਰਦੇ ਹੋਏ ਲਿਖਿਆ ਹੈ ਕਿ ਇਸ ਖਰੜੇ ਵਿਚ ਦਰਸਾਈ ਪੰਜਾਬੀ ਭਾਸ਼ਾ ਅਨੁਸਾਰ ਰਜਿਸਟਰੀਆਂ Sale Deed ਰਜਿਸਟਰ ਕਰਨਾ ਯਕੀਨੀ ਬਣਾਇਆ ਜਾਵੇ।