ਪੰਜਾਬ ਦੇ ਇਕ ਹੋਰ ਪਿੰਡ ਦਾ ਫੈਸਲਾ : ਬੀੜੀ, ਸਿਗਰਟ ਵੇਚਿਆ ਤਾਂ ਹੋਵੇਗਾ 10 ਹਜ਼ਾਰ ਜੁਰਮਾਨਾ

0
2444

ਮੋਗਾ | ਇਥੋਂ ਦੇ ਪਿੰਡ ਡਗਰੂ ਦੀ ਪੰਚਾਇਤ ਨੇ ਅਹਿਮ ਫੈਸਲਾ ਲਿਆ ਹੈ। ਪਿੰਡ ‘ਚ ਨਸ਼ਾ ਵੇਚਣ ‘ਤੇ 10 ਹਜ਼ਾਰ ਰੁਪਏ ਦਾ ਜੁਰਮਾਨਾ ਲੱਗੇਗਾ। ਪੰਚਾਇਤ ਦੇ ਫੈਸਲੇ ਮੁਤਾਬਕ ਪਿੰਡ ਵਿਚ ਕਿਸੇ ਵੀ ਦੁਕਾਨ ‘ਤੇ ਗੁਟਕਾ, ਬੀੜੀ, ਸਿਗਰਟ, ਤੰਬਾਕੂ ਨਹੀਂ ਵਿਕੇਗਾ ਤੇ ਨਾ ਹੀ ਪਿੰਡ ਵਿਚ ਸ਼ਰਾਬ ਦਾ ਠੇਕਾ ਖੁੱਲ੍ਹੇਗਾ। ਪਿੰਡ ਦੀ ਪੰਚਾਇਤ ਦੀ ਸਹਿਮਤੀ ਨਾਲ ਇਕ ਪੱਤਰ ਜਾਰੀ ਕੀਤਾ ਹੈ।

ਇਸ ਵਿਚ ਸਪੱਸ਼ਟ ਲਿਖਿਆ ਹੈ ਕਿ ਕਿਸੇ ਨੂੰ ਵੀ ਕਿਸੇ ਕਿਸਮ ਦਾ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਵੀ ਦੁਕਾਨਦਾਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਨੂੰ 10 ਹਜ਼ਾਰ ਦਾ ਜੁਰਮਾਨਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਕ ਮਹੀਨੇ ਤੱਕ ਦੁਕਾਨ ਨਹੀਂ ਖੋਲ੍ਹਣ ਦਿੱਤੀ ਜਾਵੇਗੀ।