ਗੁਰਬਾਣੀ ਪ੍ਰਸਾਰਣ ‘ਤੇ ਸੰਜੀਦਗੀ ਨਾਲ ਲਿਆ ਜਾਵੇ ਫੈਸਲਾ : ਪ੍ਰਤਾਪ ਸਿੰਘ ਬਾਜਵਾ

0
92

ਅੰਮ੍ਰਿਤਸਰ| ਗੁਰਬਾਣੀ ਪ੍ਰਸਾਰਣ ਐਕਟ ਨੂੰ ਲੈ ਕੇ ਵਿਵਾਦ ਕਾਫੀ ਭੱਖ ਗਿਆ ਹੈ। ਅਕਾਲੀ ਦਲ ਤੇ ਕਾਂਗਰਸ ਨੇ ਇਸਨੂੰ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਦੱਸਿਆ ਹੈ।

ਅੱਜ ਇਸ ਮਾਮਲੇ ਉਤੇ ਬੋਲਦਿਆਂ ਕਾਂਗਰਸ ਦੇ ਉੱਘੇ ਲੀਡਰ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਸਿੱਖਾਂ ਦਾ ਧਾਰਮਿਕ ਮਾਮਲਾ ਹੈ। ਇਸ ਉਤੇ ਸਰਕਾਰ ਨੂੰ ਬਹੁਤ ਹੀ ਸੰਜੀਦਗੀ ਨਾਲ ਫੈਸਲਾ ਲੈਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਐਕਟ ਉਤੇ ਸੋਧ ਕਰਨ ਤੋਂ ਪਹਿਲਾਂ ਸਰਕਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮਨਜ਼ੂਰੀ ਲੈ ਲੈਂਣੀ ਚਾਹੀਦੀ ਸੀ।