ਜਲੰਧਰ ਦੇ ਐਮਪੀ ਤੇ ਵਿਧਾਇਕਾਂ ਨੇ ਲਿਆ ਫੈਸਲਾ – ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਹੋਵੇਗੀ ਹੋਰ ਸ਼ਖਤੀ

0
9525

ਜਲੰਧਰ . ਸ਼ਹਿਰ ਵਿਚ ਕੋਰੋਨਾ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਹੁਣ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਹੋਰ ਜਿਆਦਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅੱਜ ਜਲੰਧਰ ਵਿਚ ਹੋਈ ਮੀਟਿੰਗ ‘ਚ ਲੋਕ ਸਭਾ ਮੈਂਬਰ, ਵਿਧਾਇਕਾਂ ਤੇ ਚੇਅਰਮੈਨਾਂ ਨੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਲਾਕਡਾਊਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਲਾਕਡਾਊਨ ਨੂੰ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਕੋਰੋਨਾ ਵਾਇਰਸ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ ਇਸ ਲਈ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਵੱਧ ਤੋਂ ਵੱਧ ਸਾਵਧਾਨੀਆਂ ਨੂੰ ਅਪਣਾਇਆ ਜਾਵੇਗਾ। ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਮੀਟਿੰਗ ਵਿਚ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਸ਼ੁਸੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਅਵਤਾਰ ਸਿੰਘ ਬਾਵਾ ਹੈਨਰੀ, ਚੇਅਰਮੈਨ ਪੰਜਾਬ ਸਟੇਟ ਤਕਨੀਕੀ ਸਿੱਖਿਆ ਬੋਰਡ ਮਹਿੰਦਰ ਸਿੰਘ ਕੇ.ਪੀ., ਚੇਅਰਮੈਨ ਪੰਜਾਬ ਰਾਜ ਜਲ ਸਰੋਤ ਪ੍ਰਬੰਧਨ ਕਾਰਪੋਰੇਸ਼ਨ ਜਗਬੀਰ ਸਿੰਘ ਬਰਾੜ,ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਸ਼ਾਮਲ ਸਨ।