ਅੰਮ੍ਰਿਤਸਰ, 21 ਸਤੰਬਰ | ਅੰਮ੍ਰਿਤਸਰ ਉੱਤਰੀ ਹਲਕੇ ਤੋਂ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੀ ਪਤਨੀ ਮਧੂਮਿਤਾ ਦਾ ਸ਼ਨੀਵਾਰ ਸਵੇਰੇ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਅੱਜ ਸਵੇਰੇ ਉਨ੍ਹਾਂ ਦੀ ਉੱਥੇ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸਵੇਰੇ 10.30 ਵਜੇ ਸ਼ਿਵਪੁਰੀ ਦੁਰਗਿਆਣਾ ਮੰਦਰ ਵਿਖੇ ਕੀਤਾ ਜਾਵੇਗਾ।
ਇਸ ਸਬੰਧੀ ਮੁੱਖ ਮੰਤਰੀ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਆਪਣੇ ਐਕਸ ‘ਤੇ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਉੱਤਰੀ ਤੋਂ ਸਾਡੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਜੀ ਦੀ ਪਤਨੀ ਦੇ ਅਚਾਨਕ ਦਿਹਾਂਤ ਦੀ ਦੁਖਦਾਈ ਖਬਰ ਮਿਲੀ… ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ…ਇਸ ਦੁੱਖ ਦੀ ਘੜੀ ‘ਚ ਕੁੰਵਰ ਜੀ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ…