ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਗਹਿਰਾ ਸਦਮਾ, ਦਾਦੀ ਦਾ ਹੋਇਆ ਦੇਹਾਂਤ

0
8236

ਚੰਡੀਗੜ੍ਹ | ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਗਹਿਰਾ ਸਦਮਾ ਲੱਗਾ ਹੈ। ਉਹਨਾਂ ਦੀ ਦਾਦੀ ਮਾਤਾ ਚੰਨਣ ਕੌਰ ਦਾ 95 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਸਵੇਰੇ ਉਹਨਾਂ ਦਾ ਦੇਹਾਂਤ ਹੋਇਆ ਹੈ।

ਉਨ੍ਹਾਂ ਦਾ ਸਸਕਾਰ ਅੱਜ ਸ਼ਾਮ 3 ਵਜੇ ਸਮਸ਼ਾਨਘਾਟ ਨੰਗਲ ਵਿਖੇ ਹੋਵੇਗਾ। ਦੁੱਖ ਦੀ ਇਸ ਘੜੀ ਵਿੱਚ ਵੱਖ-ਵੱਖ ਰਾਜਨੀਤਕ, ਸਮਾਜਿਕ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਮਾਤਾ ਚੰਨਣ ਕੌਰ ਦੇ ਦੇਹਾਂਤ ਤੇ ਦੁੱਖ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਦੇ ਪਰਿਵਾਰ ਨਾਲ ਦੁੱਖ ਸਾਝਾਂ ਕੀਤਾ ਹੈ ਅਤੇ ਵਿਛੜੀ ਆਤਮਾ ਦੀ ਆਤਮਿਕ ਸ਼ਾਤੀ ਲਈ ਅਰਦਾਸ ਕੀਤੀ ਹੈ।