ਦੋਵਾਂ ਹਲਕਿਆਂ ਵਿੱਚ ਟਿਕਟ ਮਿਲਣ ਦੀ ਖ਼ਬਰ ਤੋਂ ਬਾਅਦ ਖੁਸ਼ੀ ਦਾ ਮਾਹੌਲਕਿਤੇ ਪਟਾਕੇ ਚਲਾ ਕੇ ਤੇ ਫੁੱਲਾਂ ਦੇ ਹਾਰ ਪਾ ਕੇ ਕੀਤਾ ਸਵਾਗਤ, ਕਿਤੇ ਲੱਡੂ ਵੰਡ ਕੇ ਮਨਾਈ ਖੁਸ਼ੀ
ਜਲੰਧਰ: ਆਮ ਆਦਮੀ ਪਾਰਟੀ ਵੱਲੋਂ ਜਲੰਧਰ ਦੇ ਦੋ ਅਹਿਮ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋਣ ਤੋਂ ਬਾਅਦ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਜਲੰਧਰ ਕੈਂਟ ਹਲਕੇ ਤੋਂ ਦੀਪਕ ਬਾਲੀ ਅਤੇ ਜਲੰਧਰ ਸੈਂਟਰਲ ਤੋਂ ਨਿਤਿਨ ਕੋਹਲੀ ਨੂੰ ਟਿਕਟ ਮਿਲਣ ‘ਤੇ ਦੋਵਾਂ ਹਲਕਿਆਂ ਵਿੱਚ ਲੋਕਾਂ ਨੇ ਜਸ਼ਨ ਮਨਾਇਆ।
ਜਲੰਧਰ ਕੈਂਟ ਵਿੱਚ ਦੀਪਕ ਬਾਲੀ ਨੂੰ ਟਿਕਟ ਮਿਲਣ ਦੀ ਖੁਸ਼ੀ ਵਿੱਚ ਸਮਰਥਕਾਂ ਨੇ ਪਟਾਕੇ ਚਲਾਏ ਅਤੇ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਵਧਾਈ ਦਿੱਤੀ। ਇਸ ਦੌਰਾਨ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।
ਇਸੇ ਤਰ੍ਹਾਂ ਜਲੰਧਰ ਸੈਂਟਰਲ ਵਿੱਚ ਨਿਤਿਨ ਕੋਹਲੀ ਨੂੰ ਟਿਕਟ ਮਿਲਣ ‘ਤੇ ਸਮਰਥਕਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਲੋਕਾਂ ਨੇ ਪਟਾਕੇ ਚਲਾਏ ਅਤੇ ਨਿਤਿਨ ਕੋਹਲੀ ਨੂੰ ਵਧਾਈਆਂ ਦਿੱਤੀਆਂ।
ਦੋਵਾਂ ਹਲਕਿਆਂ ਵਿੱਚ ਹੋਏ ਜਸ਼ਨਾਂ ਦੀਆਂ ਇਹ ਤਸਵੀਰਾਂ ਟਿਕਟਾਂ ਦੇ ਐਲਾਨ ਤੋਂ ਬਾਅਦ ਸਮਰਥਕਾਂ ਦੇ ਉਤਸ਼ਾਹ ਨੂੰ ਦਰਸਾਉਂਦੀਆਂ ਹਨ।







































