<p><strong>ਜਲੰਧਰ ਕੈਂਟ &vert;<&sol;strong> ਅੱਜ ਜਲੰਧਰ ਕੈਂਟ ਹਲਕੇ ਦੇ ਵਾਰਡ ਨੰਬਰ 35 ਅਧੀਨ ਲਤੀਫ਼ਪੁਰਾ ਵਿਖੇ ਹਲਕਾ ਜਲੰਧਰ ਕੈਂਟ ਦੇ ਵਿਧਾਇਕ ਉਮੀਦਵਾਰ ਦੀਪਕ ਬਾਲੀ ਵੱਲੋਂ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ। ਸੜਕ ਦੇ ਕੰਮ ਦੀ ਸ਼ੁਰੂਆਤ ਹੋਣ ਨਾਲ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਮੁਹੱਲਾ ਵਾਸੀਆਂ ਨੇ ਇਸ ਉਪਰਾਲੇ ਦਾ ਸਵਾਗਤ ਕਰਦਿਆਂ ਖੁਸ਼ੀ ਜ਼ਾਹਰ ਕੀਤੀ। ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਸੜਕ ਬੰਦ ਹੋਣ ਕਾਰਨ ਆਵਾਜਾਈ ਦੀ ਸਮੱਸਿਆ ਅਤੇ ਲਗਾਤਾਰ ਲੱਗਣ ਵਾਲੇ ਟ੍ਰੈਫਿਕ ਜਾਮ ਤੋਂ ਪਰੇਸ਼ਾਨ ਸਨ। ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ&comma; ਦੁਕਾਨਦਾਰਾਂ ਅਤੇ ਮੁਹੱਲਾ ਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਸੜਕ ਦਾ ਕੰਮ ਸ਼ੁਰੂ ਹੋਣ ਨਾਲ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲਣ ਦੀ ਉਮੀਦ ਜਾਗੀ ਹੈ। ਸਥਾਨਕ ਲੋਕਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸੜਕ ਬਣਨ ਨਾਲ ਆਵਾਜਾਈ ਸੁਚਾਰੂ ਹੋਵੇਗੀ ਅਤੇ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਨਿਜਾਤ ਮਿਲੇਗੀ।<br &sol;>&NewLine;ਇਸ ਮੌਕੇ ਦੀਪਕ ਬਾਲੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੁੱਖ ਤਰਜੀਹ ਹੈ। ਲੋਕਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਵਿਕਾਸ ਕਾਰਜ ਲਗਾਤਾਰ ਕਰਵਾਏ ਜਾਣਗੇ&comma; ਤਾਂ ਜੋ ਇਲਾਕਾ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਇਸ ਮੌਕੇ ਵਾਰਡ ਨੰਬਰ 35 ਦੀ ਇੰਚਾਰਜ ਸਿਮਰਨਜੀਤ ਕੌਰ ਓਬਰਾਏ&comma; ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ&comma; ਦੋਆਬਾ ਮੀਡੀਆ ਸਕੱਤਰ ਆਤਮ ਪ੍ਰਕਾਸ਼ ਸਿੰਘ ਬੱਬਲੂ&comma; ਹਲਕਾ ਕੈਂਟ ਦੇ ਮੀਡੀਆ ਇੰਚਾਰਜ ਅਨਮੋਲ ਖੰਨਾ&comma; ਬਲਾਕ ਇੰਚਾਰਜ ਅਰਸ਼ ਮਹਲ&comma; ਰਾਜਿੰਦਰ ਸਿੰਘ ਰਿਹਲ&comma; ਸੁਰਜੀਤ ਸਿੰਘ ਸੀਟਾ &comma; ਬੀ&period;ਸੀ&period; ਵਿੰਗ ਦੇ ਸਟੇਟ ਸਕੱਤਰ ਸਾਗਰ ਜਾਰਜ&comma; ਵਰਿੰਦਰ ਮਲਿਕ ਸਮੇਤ ਨਗਰ ਨਿਗਮ ਦੀ ਟੀਮ ਵੀ ਵਿਸ਼ੇਸ਼ ਤੌਰ &&num;8216&semi;ਤੇ ਮੌਜੂਦ ਰਹੀ। ਮੌਕੇ &&num;8216&semi;ਤੇ ਮੌਜੂਦ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਨਾ&comma; ਉਨ੍ਹਾਂ ਦਾ ਹੱਲ ਕਰਨਾ ਅਤੇ ਇਲਾਕੇ ਦੇ ਵਿਕਾਸ ਲਈ ਜ਼ਮੀਨੀ ਪੱਧਰ ਤੇ ਕੰਮ ਕਰਨਾ ਹੀ ਸੱਚੀ ਲੋਕ ਸੇਵਾ ਹੈ। ਲਤੀਫ਼ਪੁਰਾ ਵਿੱਚ ਸੜਕ ਦਾ ਕੰਮ ਸ਼ੁਰੂ ਹੋਣਾ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ&comma; ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;