ਦਿੱਲੀ ਸਰਕਾਰ ਹਰ ਮਹੀਨੇ ਔਰਤਾਂ ਨੂੰ ਦੇਵੇਗੀ 1000 ਰੁਪਏ, ਮਹਿਲਾ ਸਨਮਾਨ ਨਿਧੀ ਯੋਜਨਾ ਅੱਜ ਤੋਂ ਲਾਗੂ

0
1335

ਨਵੀਂ ਦਿੱਲੀ, 12 ਦਸੰਬਰ | ਦਿੱਲੀ ਸਰਕਾਰ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ। ਇਸ ਦਾ ਨਾਂ ਮਹਿਲਾ ਸਨਮਾਨ ਨਿਧੀ ਰੱਖਿਆ ਗਿਆ ਹੈ। 18 ਸਾਲ ਦੀ ਉਮਰ ਪੂਰੀ ਕਰਨ ਵਾਲੀ ਹਰ ਔਰਤ ਇਸ ਸਕੀਮ ਦੇ ਦਾਇਰੇ ਵਿਚ ਆਵੇਗੀ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਇਸ ਯੋਜਨਾ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਲਈ ਰਜਿਸਟ੍ਰੇਸ਼ਨ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਚੋਣਾਂ ਤੋਂ ਬਾਅਦ ਔਰਤਾਂ ਨੂੰ ਹਰ ਮਹੀਨੇ ਦਿੱਤੀ ਜਾਣ ਵਾਲੀ ਰਾਸ਼ੀ ਵਧਾ ਕੇ 2100 ਰੁਪਏ ਕਰ ਦਿੱਤੀ ਜਾਵੇਗੀ।