ਦਿੱਲੀ ਪੁਲਿਸ ਨੇ ਬਾਰਡਰਾਂ ਤੋਂ ਬੈਰੀਕੇਡਜ਼ ਹਟਾਏ, ਟਿਕੈਤ ਨੇ ਕਿਹਾ- ਹੁਣ ਫ਼ਸਲ ਵੇਚਣ ਸੰਸਦ ਜਾਵਾਂਗੇ

0
1036

ਨਵੀਂ ਦਿੱਲੀ | ਦਿੱਲੀ ਪੁਲਿਸ ਵੱਲੋਂ ਟਿੱਕਰੀ ਤੇ ਗਾਜ਼ੀਪੁਰ ਬਾਰਡਰਾਂ ਤੋਂ ਬੈਰੀਕੇਡਜ਼ ਹਟਾਏ ਜਾ ਰਹੇ ਹਨ, ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਟਿਕੈਤ ਨੇ ਕਿਹਾ ਕਿ ਜੇ ਸੜਕਾਂ ਖੁੱਲ੍ਹੀਆਂ ਤਾਂ ਅਸੀਂ ਆਪਣੀ ਫ਼ਸਲ ਵੇਚਣ ਲਈ ਸੰਸਦ ਜਾਵਾਂਗੇ। ਪਹਿਲਾਂ ਸਾਡੇ ਟਰੈਕਟਰ ਦਿੱਲੀ ਜਾਣਗੇ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਕਿਤੇ ਵੀ ਫ਼ਸਲ ਵੇਚ ਸਕਦੇ ਹਨ, ਜੇ ਸੜਕਾਂ ਖੁੱਲ੍ਹੀਆਂ ਤਾਂ ਉਹ ਆਪਣੀ ਫ਼ਸਲ ਵੇਚਣ ਲਈ ਸੰਸਦ ਵੀ ਜਾਣਗੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਰਸਤਾ ਨਹੀਂ ਰੋਕਿਆ ਤੇ ਰੋਡ ਜਾਮ ਕਰਨਾ ਉਨ੍ਹਾਂ ਦੇ ਵਿਰੋਧ ਦਾ ਹਿੱਸਾ ਨਹੀਂ ਹੈ। ਦੱਸ ਦਈਏ ਕਿ ਸੜਕਾਂ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਪਟੀਸ਼ਨ ਸੁਪਰੀਮ ਕੋਰਟ ਵਿੱਚ ਸੁਣਵਾਈ ਅਧੀਨ ਹੈ।

ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਧਰਨੇ ਲਾਉਣ ਦਾ ਹੱਕ ਹੈ ਪਰ ਸੜਕਾਂ ਜਾਮ ਕਰਕੇ ਆਮ ਲੋਕਾਂ ਦੇ ਹੱਕ ਨਹੀਂ ਖੋਹੇ ਜਾ ਸਕਦੇ। ਅਦਾਲਤ ਨੇ ਸਰਕਾਰ ਨੂੰ ਹੁਕਮ ਦਿੱਤੇ ਸਨ ਕਿ ਮਸਲੇ ਦਾ ਕੋਈ ਹੱਲ ਕੱਢਿਆ ਜਾਵੇ। ਇਸ ਤੋਂ ਬਾਅਦ ਅਦਾਲਤ ਨੇ ਕਿਸਾਨਾਂ ਤੋਂ ਜਵਾਬ ਮੰਗਿਆ ਸੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ