ਕਿਸਾਨ ਸੰਘਰਸ਼ : ਦਿੱਲੀ ਪੁਲਿਸ ਦੀ ਕਿਸਾਨਾਂ ਨੂੰ ਚਿਤਾਵਨੀ ਜੇਕਰ ਦਿੱਲੀ ‘ਚ ਹੋਏ ਦਾਖਲ ਤਾਂ ਹੋਵੇਗੀ ਸਖ਼ਤ ਕਾਰਵਾਈ

0
1251

ਨਵੀਂ ਦਿੱਲੀ | ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 26-27 ਨਵੰਬਰ ਨੂੰ ਦਿੱਲੀ ਚੱਲੋ ਦਾ ਐਲਾਨ ਕੀਤਾ ਹੋਇਆ ਹੈ। ਜਿਸ ਤਹਿਤ ਪੂਰੇ ਜ਼ੋਰਾ-ਸ਼ੋਰਾਂ ਨਾਲ ਪੰਜਾਬ ਭਰ ਦੇ ਕਿਸਾਨਾਂ ਵੱਲੋਂ ਅੱਜ ਦਿੱਲੀ ਵੱਲ ਵਹੀਰਾ ਘੱਤੀਆਂ ਜਾ ਰਹੀਆਂ ਹਨ। ਇੱਥੋਂ ਤਕ ਕਿ ਕਈ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਹਰਿਆਣਾ ਬਾਰਡਰ ‘ਤੇ ਜਾ ਡੇਰੇ ਵੀ ਲਾ ਲਏ ਹਨ। ਅਜਿਹੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਲਈ ਵੱਡਾ ਫਰਮਾਨ ਜਾਰੀ ਕੀਤਾ ਗਿਆ ਹੈ।

ਦਿੱਲੀ ਪੁਲਿਸ ਨੇ ਕਿਹਾ ਕਿ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਦਿੱਲੀ ਵੜ੍ਹਨ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕੋਈ ਪ੍ਰਦਰਨਕਾਰੀ ਦਿੱਲੀ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰਦਾ ਪਾਇਆ ਗਿਆ ਤਾਂ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਦਿੱਲੀ ਪੁਲਿਸ ਨੇ ਕਿਹਾ ਕਿ ਸਾਰੀਆਂ ਪ੍ਰਦਰਨਸ਼ਕਾਰੀ ਜਥੇਬੰਦੀਆਂ ਨੂੰ ਸਮਾਂ ਰਹਿੰਦਿਆਂ ਲਿਖਤੀ ਤੌਰ ‘ਤੇ ਅਤੇ ਸੋਸ਼ਲ ਮੀਡੀਆ ਰਾਹੀਂ ਚੇਤਾਵਨੀ ਦੇ ਦਿੱਤੀ ਗਈ ਹੈ।