ਦਿੱਲੀ | ਸ਼ਨੀਵਾਰ ਸਵੇਰੇ ਰਾਜਧਾਨੀ ‘ਚ ਇਕ ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਦਰਅਸਲ ਆਈਟੀਓ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ। ਸਟੇਡੀਅਮ ਨੇੜੇ ਆਟੋ ‘ਤੇ ਇਕ ਕੰਟੇਨਰ ਪਲਟ ਗਿਆ। ਇਸ ਹਾਦਸੇ ਵਿੱਚ ਆਟੋ ‘ਚ ਸਵਾਰ ਚਾਰੇ ਲੋਕਾਂ ਦੀ ਮੌਤ ਹੋ ਗਈ।
ਇਹ ਹਾਦਸਾ ਆਈਟੀਓ ਨੇੜੇ ਰਿੰਗ ਰੋਡ ‘ਤੇ ਵਾਪਰਿਆ। ਜਾਣਕਾਰੀ ਅਨੁਸਾਰ ਇਕ ਕੰਟੇਨਰ ਆਟੋ ‘ਤੇ ਡਿੱਗ ਗਿਆ। ਹਾਦਸੇ ਦੌਰਾਨ ਆਟੋ ਵਿੱਚ 4 ਲੋਕ ਸਵਾਰ ਸਨ। ਹਾਦਸੇ ਤੋਂ ਬਾਅਦ ਕੰਟੇਨਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ, ਜਿਸ ਨੇ ਵੀ ਇਸ ਘਟਨਾ ਨੂੰ ਦੇਖਿਆ, ਉਸ ਦਾ ਦਿਲ ਦਹਿਲ ਗਿਆ। ਹਾਲਾਂਕਿ ਹਾਦਸੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਪਰ ਕੁਝ ਚਸ਼ਮਦੀਦਾਂ ਮੁਤਾਬਕ ਕੰਟੇਨਰ ਚਾਲਕ ਆਪਣਾ ਕੰਟਰੋਲ ਗੁਆ ਬੈਠਾ ਸੀ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰ ਲਈ ਹੈ। ਇਸ ਦੇ ਨਾਲ ਹੀ ਕੰਟੇਨਰ ਚਾਲਕ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਹਾਦਸੇ ਦਾ ਕਾਰਨ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ