&NewLine;<p class&equals;"wp-block-paragraph"><strong>ਨਵੀਂ ਦਿੱਲੀ&vert;<&sol;strong> ਉੱਤਰ-ਪੂਰਬੀ ਦਿੱਲੀ ਦੇ ਭਜਨਪੁਰਾ ਇਲਾਕੇ ’ਚ ਈ-ਕਾਮਰਸ ਕੰਪਨੀ ਐਮੇਜ਼ੋਨ ਦੇ ਸੀਨੀਅਰ ਮੈਨੇਜਰ ਦਾ ਗੋਲੀ ਮਾਰ ਕੇ ਕਥਿਤ ਤੌਰ ’ਤੇ ਕਤਲ ਕਰ ਦਿਤਾ ਗਿਆ। ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿਤੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਦੱਸਿਆ ਕਿ ਵਾਰਦਾਤ ਮੰਗਲਵਾਰ ਰਾਤ ਲਗਭਗ 11&colon;40 ਵਜੇ ਵਾਪਰੀ। ਸੁਭਾਸ਼ ਵਿਹਾਰ ’ਚ ਪੰਜ ਅਣਪਛਾਤੇ ਲੋਕਾਂ ਨੇ ਹਰਪ੍ਰੀਤ ਗਿੱਲ &lpar;36&rpar; ਅਤੇ ਉਸ ਦੇ ਦੋਸਤ ਗੋਵਿੰਦ ਸਿੰਘ &lpar;32&rpar; ’ਤੇ ਗੋਲੀਆਂ ਚਲਾ ਦਿਤੀਆਂ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਦੱਸਿਆ ਕਿ ਸਿਰ ’ਚ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਗਿੱਲ ਨੂੰ ਜਗ ਪ੍ਰਦੇਸ਼ ਚੰਦਰ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਦੇ ਦੋਸਤ ਦਾ ਇਲਾਜ ਚੱਲ ਰਿਹਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਉਪ ਕਮਿਸ਼ਨਰ &lpar;ਉੱਤਰ-ਪੂਰਬ&rpar; ਜੌਏ ਟਿਰਕੀ ਨੇ ਕਿਹਾ ਕਿ ਗਿੱਲ ਭਜਨਪੁਰਾ ਦੇ ਰਹਿਣ ਵਾਲੇ ਸਨ ਅਤੇ ਐਮੇਜ਼ੋਨ ਕੰਪਨੀ ’ਚ ਸੀਨੀਅਰ ਮੈਨੇਜਰ ਵਜੋਂ ਕੰਮ ਕਰਦੇ ਸਨ। ਗੋਲ਼ੀ ਉਨ੍ਹਾਂ ਦੇ ਸਿਰ ਦੇ ਸੱਜੇ ਪਾਸੇ ਤੋਂ ਕੰਨ ਪਿੱਛੇ ਵੜੀ ਅਤੇ ਦੂਜੇ ਪਾਸਿਓਂ ਪਾਰ ਹੋ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਕਿਹਾ ਕਿ ਗੋਵਿੰਦ ਵੀ ਭਜਨਪੁਰਾ ਦਾ ਵਾਸੀ ਹੈ ਅਤੇ ਢਾਬੇ ਦਾ ਮਾਲਕ ਹੈ। ਉਸ ਦੇ ਵੀ ਸਿਰ ’ਚ ਗੋਲ਼ੀ ਲੱਗੀ ਹੈ ਅਤੇ ਉਸ ਨੂੰ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਟਿਰਕੀ ਨੇ ਕਿਹਾ ਕਿ ਦੋਵੇਂ ਮੋਟਰਸਾਈਕਲ ’ਤੇ ਸਵਾਰ ਸਨ ਜਦੋਂ ਸਕੂਟਰ ਅਤੇ ਮੋਟਰਸਾਈਕਲ ’ਤੇ ਪੰਜ ਹਮਲਾਵਰਾਂ ਨੇ ਉਨ੍ਹਾਂ ਨੂੰ ਰੋਕਿਆ ਅਤੇ ਗੋਲ਼ੀਆਂ ਚਲਾ ਦਿੱਤੀਆਂ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਕਿਹਾ ਕਿ ਹਮਲਾਵਰਾਂ ਦੀ ਪਛਾਣ ਲਈ ਇਲਾਕੇ ਦੇ ਸੀ&period;ਸੀ&period;ਟੀ&period;ਵੀ&period; ਕੈਮਰਿਆਂ ਦੇ ਫ਼ੁਟੇਜ ਖੰਗਾਲੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਾਰਦਾਤ ਦਾ ਕਾਰਨ ਵੀ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਨੇ ਕਿਹਾ ਕਿ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;