ਅੱਜ ਮਿਲੇਗਾ ਦਿੱਲੀ ਨੂੰ ਨਵਾਂ CM, ਆਤਿਸ਼ੀ ਸ਼ਾਮ ਨੂੰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

0
473

ਨਵੀਂ ਦਿੱਲੀ | ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਆਤਿਸ਼ੀ ਅੱਜ ਸ਼ਾਮ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਰਾਜ ਨਿਵਾਸ ਵਿਖੇ ਹੋਵੇਗਾ। ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜਾਣਕਾਰੀ ਮੁਤਾਬਕ ਆਤਿਸ਼ੀ ਸ਼ਾਮ 4:30-5:00 ਦਰਮਿਆਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਆਤਿਸ਼ੀ ਦੀ ਅਗਵਾਈ ‘ਚ ਬਣਨ ਵਾਲੀ ਨਵੀਂ ਸਰਕਾਰ ‘ਚ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ ਅਤੇ ਇਮਰਾਨ ਹੁਸੈਨ ਮੰਤਰੀ ਹੋਣਗੇ। ਇਹ ਚਾਰੇ ਮੰਤਰੀ ਵੀ ਕੇਜਰੀਵਾਲ ਦੀ ਕੈਬਨਿਟ ਦਾ ਹਿੱਸਾ ਰਹੇ ਹਨ। ਸਾਰਿਆਂ ਨੂੰ ਉਨ੍ਹਾਂ ਦੇ ਕੰਮ ਲਈ ਇਨਾਮ ਦਿੱਤਾ ਗਿਆ ਹੈ। ਆਤਿਸ਼ੀ ਨੇ ਇਸ ਨਾਲ ਕੋਈ ਛੇੜਛਾੜ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਸੁਲਤਾਨਪੁਰੀ ਦੇ ਵਿਧਾਇਕ ਮੁਕੇਸ਼ ਅਹਲਾਵਤ ਉਨ੍ਹਾਂ ਦੀ ਕੈਬਨਿਟ ਵਿਚ ਨਵਾਂ ਚਿਹਰਾ ਹੋਣਗੇ। ਪਹਿਲੀ ਵਾਰ ਵਿਧਾਇਕ ਬਣੇ ਮੁਕੇਸ਼ ਸਰਕਾਰ ਵਿਚ ਅਨੁਸੂਚਿਤ ਜਾਤੀਆਂ ਦੀ ਨੁਮਾਇੰਦਗੀ ਕਰਨਗੇ। ਕੇਜਰੀਵਾਲ ਮੰਤਰੀ ਮੰਡਲ ਵਿਚ ਰਾਜਕੁਮਾਰ ਆਨੰਦ ਇਸੇ ਸ਼੍ਰੇਣੀ ਨਾਲ ਸਬੰਧਤ ਸਨ।

ਦਿੱਲੀ ਵਿਚ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ ਅਤੇ ਇਮਰਾਨ ਹੁਸੈਨ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ। ਮੁਕੇਸ਼ ਅਹਲਾਵਤ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ। ਦਿੱਲੀ ਨੂੰ ਨਵਾਂ ਕੈਬਨਿਟ ਮੰਤਰੀ ਮਿਲੇਗਾ ਮੁਕੇਸ਼ ਅਹਲਾਵਤ ਸੁਲਤਾਨਪੁਰੀ ਤੋਂ ਵਿਧਾਇਕ ਹਨ। ਉਹ ਅਨੁਸੂਚਿਤ ਜਾਤੀ ਸ਼੍ਰੇਣੀ ਤੋਂ ਆਉਂਦੇ ਹਨ। ਉਹ ਰਾਜਕੁਮਾਰ ਆਨੰਦ ਦੀ ਥਾਂ ਲੈਣਗੇ। ਦੱਸ ਦੇਈਏ ਕਿ ਦਿੱਲੀ ਸਰਕਾਰ ਵਿਚ ਮੁੱਖ ਮੰਤਰੀ ਸਮੇਤ ਕੁੱਲ ਛੇ ਮੰਤਰੀ ਹਨ। ਹੁਣ ਮੁੱਖ ਮੰਤਰੀ ਦੇ ਨਾਲ ਪੰਜ ਮੰਤਰੀ ਸਹੁੰ ਚੁੱਕਣਗੇ। ਇਕ ਮੰਤਰੀ ਦੀ ਜਗ੍ਹਾ ਅਜੇ ਖਾਲੀ ਹੈ, ਜਿਸ ਨੂੰ ਆਤਿਸ਼ੀ ਦੀ ਥਾਂ ‘ਤੇ ਬਣਾਇਆ ਜਾਵੇਗਾ।

ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਸ਼ਾਮ ਨੂੰ ਆਪਣਾ ਅਸਤੀਫਾ LG ਨੂੰ ਸੌਂਪ ਦਿੱਤਾ ਸੀ ਅਤੇ ਆਤਿਸ਼ੀ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਆਤਿਸ਼ੀ ਦੀ ਕੈਬਨਿਟ ‘ਚ ਕੇਜਰੀਵਾਲ ਸਰਕਾਰ ਦੇ ਚਾਰੇ ਮੰਤਰੀਆਂ ਨੂੰ ਮੁੜ ਤੋਂ ਮੰਤਰੀ ਅਹੁਦੇ ਦਿੱਤੇ ਜਾ ਰਹੇ ਹਨ।