ਦਿਲਜੀਤ ਦੋਸਾਂਝ ਦੇ ਕੱਲ ਚੰਡੀਗੜ੍ਹ ‘ਚ ਹੋਣ ਵਾਲੇ ਸ਼ੋਅ ਨੂੰ ਰੋਕਣ ਦੀ ਮੰਗ, ਮਾਮਲਾ ਪਹੁੰਚਿਆ ਹਾਈਕੋਰਟ

0
354

ਚੰਡੀਗੜ੍ਹ, 13 ਦਸੰਬਰ | ਚੰਡੀਗੜ੍ਹ ‘ਚ 14 ਦਸੰਬਰ ਨੂੰ ਹੋਣ ਵਾਲੇ ਦਿਲਜੀਤ ਦੁਸਾਂਝ ਦੇ ਕੰਸਰਟ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚ ਗਿਆ ਹੈ। ਇਹ ਪਟੀਸ਼ਨ ਸੈਕਟਰ-23 ਦੇ ਰਹਿਣ ਵਾਲੇ ਰਣਜੀਤ ਸਿੰਘ ਵੱਲੋਂ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਸੰਗੀਤ ਸਮਾਰੋਹ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਚੀਫ਼ ਜਸਟਿਸ ਦੀ ਅਗਵਾਈ ਵਾਲੀ ਡਵੀਜ਼ਨ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ। ਪਟੀਸ਼ਨ ਵਿਚ ਚੰਡੀਗੜ੍ਹ ਪ੍ਰਸ਼ਾਸਨ, ਡੀਜੀਪੀ, ਨਗਰ ਨਿਗਮ, ਇਨਵੈਂਟ ਕੰਪਨੀ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ।

ਦਿਲਜੀਤ ਦਾ ਦਿਲ-ਲੂਮਿਨਾਟੀ ਟੂਰ ਫਿਲਹਾਲ ਚੱਲ ਰਿਹਾ ਹੈ। ਸ਼ੋਅ ਲਈ ਦਿਲਜੀਤ ਕੱਲ ਸ਼ਾਮ ਚੰਡੀਗੜ੍ਹ ਪਹੁੰਚ ਗਏ ਹਨ। ਹਾਈ ਕੋਰਟ ਵਿਚ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪ੍ਰਦਰਸ਼ਨ ਲਈ ਯੋਜਨਾਬੱਧ ਟ੍ਰੈਫਿਕ ਪ੍ਰਬੰਧਨ, ਭੀੜ ਕੰਟਰੋਲ ਅਤੇ ਹੋਰ ਜਨਤਕ ਉਪਾਵਾਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਪਟੀਸ਼ਨ ਵਿਚ ਕਿਹਾ ਹੈ ਕਿ ਜਦੋਂ ਤੱਕ ਇਨ੍ਹਾਂ ਚਿੰਤਾਵਾਂ ਨੂੰ ਦੂਰ ਕਰਨ ਲਈ ਢੁਕਵੇਂ ਪ੍ਰਬੰਧ ਲਾਗੂ ਨਹੀਂ ਕੀਤੇ ਜਾਂਦੇ, ਪ੍ਰਬੰਧਕਾਂ ਨੂੰ ਚੰਡੀਗੜ੍ਹ ਵਿਚ ਸ਼ੋਅ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਹਾਲਾਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ੋਅ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਕਈ ਪ੍ਰਬੰਧ ਕੀਤੇ ਹਨ। ਵਿਸ਼ੇਸ਼ ਕਮੇਟੀ ਬਣਾਈ ਗਈ ਹੈ, ਜੋ ਹਰ ਚੀਜ਼ ‘ਤੇ ਨਜ਼ਰ ਰੱਖ ਰਹੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)