ਟੈਂਡਰਾਂ ‘ਚੋਂ ਇੱਕ ਫੀਸਦੀ ਕਮੀਸ਼ਨ ਮੰਗਣ ਵਾਲੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਮੰਤਰੀ ਮੰਡਲ ਤੋਂ ਛੁੱਟੀ, ਕੇਸ ਵੀ ਦਰਜ ਹੋਵੇਗਾ

0
13782

ਚੰਡੀਗੜ੍ਹ/ਜਲੰਧਰ/ਲੁਧਿਆਣਾ/ਮਾਨਸਾ | ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਕਰੱਪਸ਼ਨ ਦੇ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਿਹਤ ਮੰਤਰੀ ਡਾ. ਵਿਜੇ ਇੰਦਰ ਸਿੰਗਲਾ ਦੀ ਕੈਬਿਨੇਟ ਤੋਂ ਛੁੱਟੀ ਕਰ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਸ਼ਿਕਾਇਤ ਆਈ ਸੀ ਕਿ ਮੰਤਰੀ ਸਰਕਾਰੀ ਟੈਂਡਰਾਂ ਵਿੱਚੋਂ ਇੱਕ ਫੀਸਦੀ ਕਮੀਸ਼ਨ ਮੰਗ ਰਹੇ ਸਨ। ਇਸ ਲਈ ਉਨ੍ਹਾਂ ਦੀ ਛੁੱਟੀ ਕੀਤੀ ਜਾਂਦੀ ਹੈ।

ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਡਾ. ਵਿਜੇ ਸਿੰਗਲਾ ਉੱਤੇ ਕੇਸ ਵੀ ਦਰਜ ਕੀਤਾ ਜਾਵੇਗਾ।

ਡਾ. ਵਿਜੇ ਸਿੰਗਲਾ ਗਾਇਕ ਸਿੱਧੂ ਮੂਸੇਵਾਲੇ ਨੂੰ ਹਰਾ ਕੇ ਚਰਚਾ ਵਿੱਚ ਆਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਹੈਲਥ ਮਿਨੀਸਟਰ ਬਣਾਇਆ ਗਿਆ ਸੀ।

ਭਗਵੰਤ ਮਾਨ ਸਰਕਾਰ ਦੇ ਇਸ ਫੈਸਲੇ ਬਾਰੇ ਤੁਹਾਡਾ ਕੀ ਕਹਿਣਾ ਹੈ ਕੁਮੈਂਟ ਕਰਕੇ ਜ਼ਰੂਰ ਦੱਸੋ…

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin