ਚੰਡੀਗੜ੍ਹ, 31 ਜਨਵਰੀ| ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ। ਸੂਬੇ ਦੇ ਵਿਕਾਸ ਕਾਰਜਾਂ ਤੇ ਸਰਕਾਰੀ ਯੋਜਨਾਵਾਂ ਦੀ ਸਮੀਖਿਆ ਨੂੰ ਲੈਕੇ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਸਾਹਿਬਾਨਾਂ ਨਾਲ ਮੀਟਿੰਗ ਤੋਂ ਬਾਅਦ ਕੱਲ੍ਹ ਦੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈ ਕੇ ਵੀ ਉਹ ਖੁੱਲ੍ਹ ਕੇ ਬੋਲੇ।
ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿਚ ਮੇਅਰ ਦੀ ਚੋਣ ਵਿਚ ਸ਼ਰੇਆਮ ਧਾਂਦਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਾਸਰ ਲੋਕਤੰਤਰ ਦੀ ਹੱਤਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਰਾਜ ਵਿਚ ਧਾਂਦਲੀਆਂ ਤਾਂ ਪਹਿਲਾਂ ਵੀ ਹੁੰਦੀਆਂ ਰਹੀਆਂ ਹਨ ਪਰ ਇਸ ਵਾਰ ਸਾਰਾ ਕੁਝ ਕੈਮਰੇ ਵਿਚ ਕੈਦ ਹੋ ਗਿਆ।