ਜਲੰਧਰ ‘ਚ ਡੇਂਗੂ ਮਾਰਨ ਲੱਗਾ ‘ਡੰਗ’, ਅਰਬਨ ਅਸਟੇਟ ਤੇ ਫਿਲੌਰ ਤੋਂ ਸਾਹਮਣੇ ਆਏ ਡੇਂਗੂ ਦੇ ਕੇਸ

0
548

ਜਲੰਧਰ| ਜ਼ਿਲ੍ਹੇ ਵਿੱਚ ਡੇਂਗੂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਵਿਭਾਗ ਵੱਲੋਂ ਹਾਲ ਹੀ ਵਿੱਚ ਡੇਂਗੂ ਦੇ 6 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ਵਿੱਚੋਂ 2 ਡੇਂਗੂ ਪਾਜ਼ੇਟਿਵ ਪਾਏ ਗਏ ਹਨ। ਦੋਵੇਂ ਮਰੀਜ਼ ਜਲੰਧਰ ਦੇ ਅਰਬਨ ਅਸਟੇਟ ਅਤੇ ਫਿਲੌਰ ਦੇ ਬੜਾ ਪਿੰਡ ਇਲਾਕੇ ਨਾਲ ਸਬੰਧਤ ਹਨ।

ਇਸ ਦੇ ਨਾਲ ਹੀ ਇਸ ਸੀਜ਼ਨ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਹੁਣ ਤਿੰਨ ਹੋ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਨੇ ਮਰੀਜ਼ਾਂ ਦੇ ਆਸ-ਪਾਸ 80 ਘਰਾਂ ਦੀ ਚੈਕਿੰਗ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਹੈ।  ਜ਼ਿਲ੍ਹੇ ‘ਚ 1,34,975 ਘਰਾਂ ਦੀ ਕੀਤੀ ਗਈ ਜਾਂਚ ਤੋਂ ਡੇਂਗੂ ਦੇ ਖਤਰੇ ਦਾ ਅਹਿਸਾਸ ਹੋਇਆ ਹੈ।

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਦਿੱਤਿਆਪਾਲ ਸਿੰਘ ਨੇ ਦੱਸਿਆ ਕਿ ਮੀਂਹ ਕਾਰਨ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਹੋਣਾ ਸ਼ੁਰੂ ਹੋ ਗਿਆ ਹੈ। ਪਰ ਲੋਕ ਲਾਪਰਵਾਹ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਿੱਥੇ ਪਾਣੀ ਇਕੱਠਾ ਹੋ ਗਿਆ ਹੈ, ਉੱਥੇ ਕਾਲੇ ਤੇਲ ਅਤੇ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ