ਪੰਜਾਬ ਤੇ ਚੰਡੀਗੜ੍ਹ ‘ਚ 3 ਦਿਨਾਂ ਤੱਕ ਸੰਘਣੀ ਧੁੰਦ ਦਾ ਅਲਰਟ, ਮੀਂਹ ਦੀ ਨਹੀਂ ਕੋਈ ਸੰਭਾਵਨਾ

0
1912

ਚੰਡੀਗੜ੍ਹ, 27 ਨਵੰਬਰ | ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਤਿੰਨ ਦਿਨਾਂ ਤੱਕ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 29 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

ਦੂਜੇ ਪਾਸੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿਚ 0.1 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 29 ਡਿਗਰੀ ਦਰਜ ਕੀਤਾ ਗਿਆ ਹੈ, ਜਦਕਿ ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 25.7 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਚੰਡੀਗੜ੍ਹ ਵਿਚ ਹਵਾ ਪ੍ਰਦੂਸ਼ਣ ਦਾ ਪੱਧਰ ਸੁਧਰਨਾ ਸ਼ੁਰੂ ਹੋ ਗਿਆ ਹੈ ਪਰ ਹਾਲਾਤ ਪੰਜਾਬ ਨਾਲੋਂ ਵੀ ਮਾੜੇ ਹਨ।

ਭਾਵੇਂ ਹੁਣ ਪਰਾਲੀ ਸਾੜਨ ਦੇ ਮਾਮਲੇ ਘੱਟ ਰਹੇ ਹਨ ਫਿਰ ਵੀ AQI ਦਾ ਪੱਧਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਜੇਕਰ ਸਵੇਰੇ 5 ਵਜੇ ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਦੀ ਗੱਲ ਕਰੀਏ ਤਾਂ ਮੁਹਾਲੀ ਦੇ ਨਾਲ ਲੱਗਦੇ ਸੈਕਟਰ-53 ਵਿਚ AQI 210 ਦਰਜ ਕੀਤਾ ਗਿਆ ਹੈ, ਜਦਕਿ ਵੀਆਈਪੀ ਸੈਕਟਰ-22 ਵਿਚ ਏਕਿਊਆਈ 117 ਅਤੇ ਸੈਕਟਰ-25 ਵਿਚ ਏਕਿਊਆਈ 149 ਰਿਕਾਰਡ ਕੀਤਾ ਗਿਆ ਹੈ। ਪੰਜਾਬ ਵਿਚ ਅੰਮ੍ਰਿਤਸਰ ਦਾ AQI 170, ਬਠਿੰਡਾ ਦਾ AQI 154, ਜਲੰਧਰ ਦਾ AQI 154, ਖੰਨਾ ਦਾ AQI 105, ਲੁਧਿਆਣਾ ਦਾ AQI 208, ਮੰਡੀ ਗੋਬਿੰਦਗੜ੍ਹ ਦਾ AQI 150 ਤੇ ਪਟਿਆਲਾ ਦਾ AQI 119 ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)