ਲੁਧਿਆਣਾ ‘ਚ ਸੰਘਣੀ ਧੁੰਦ ਬਣੀ 2 ਵਿਦਿਆਰਥੀਆਂ ਲਈ ਕਾਲ, ਹੋਈ ਦਰਦਨਾਕ ਮੌਤ

0
261

ਲੁਧਿਆਣਾ, 18 ਨਵੰਬਰ | ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਮੋਹੀ ਨੇੜੇ ਵਾਪਰੇ ਭਿਆਨਕ ਹਾਦਸੇ ‘ਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਵਦੀਪ ਸਿੰਘ (ਉਮਰ 15) ਪੁੱਤਰ ਰਣਜੀਤ ਸਿੰਘ ਅਤੇ ਹਰਸਿਮਰਨ ਸਿੰਘ (ਉਮਰ 16) ਪੁੱਤਰ ਅਮਰਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ 11ਵੀਂ ਜਮਾਤ ਵਿਚ ਪੜ੍ਹਦੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਵਿਦਿਆਰਥੀ ਆਪਣੀ ਮਾਂ ਅਤੇ ਭੈਣ ਨੂੰ ਛੱਡਣ ਲਈ ਸੁਧਾਰ ਅੱਡੇ ’ਤੇ ਗਏ ਸਨ ਅਤੇ ਜਦੋਂ ਉਹ ਆਪਣੇ-ਆਪਣੇ ਮੋਟਰਸਾਈਕਲ ’ਤੇ ਪਿੰਡ ਵਾਪਸ ਆ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੈਕਟਰ-ਟਰਾਲੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਦੋਵਾਂ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਘਟਨਾ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)