ਪੰਜਾਬ ਵਿਚ ਸੰਘਣੀ ਧੁੰਦ ਦਾ ਕਹਿਰ, ਮੌਸਮ ਵਿਭਾਗ ਵੱਲੋਂ ਇਸ ਦਿਨ ਤੋਂ ਮੀਂਹ ਪੈਣ ਦਾ ਅਲਰਟ ਜਾਰੀ

0
569

ਚੰਡੀਗੜ੍ਹ, 16 ਦਸੰਬਰ | ਦੇਸ਼ ਦੇ ਪਹਾੜੀ ਇਲਾਕਿਆਂ ਵਿਚ ਬਰਫਬਾਰੀ ਹੋ ਰਹੀ ਹੈ, ਜਿਸ ਨਾਲ ਮੈਦਾਨੀ ਇਲਾਕਿਆਂ ਵਿਚ ਵੀ ਠੰਡ ਵਧ ਗਈ ਹੈ। ਪੰਜਾਬ ਤੇ ਹਰਿਆਣਾ ਵਿਚ ਸੰਘਣੀ ਧੁੰਦ ਵੀ ਪੈ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ 19 ਦਸੰਬਰ ਤੱਕ ਸੰਘਣੀ ਧੁੰਦ ਰਹੇਗੀ। ਧੁੰਦ ਦਾ ਅਸਰ ਰੇਲਵੇ ਸੇਵਾਵਾਂ ‘ਤੇ ਵੀ ਪਿਆ ਹੈ। ਕੱਲ ਤੋਂ ਦਿੱਲੀ, ਅੰਮ੍ਰਿਤਸਰ ਤੇ ਜੰਮੂ ਰੇਲ ਮਾਰਗ ‘ਤੇ ਚੱਲਣ ਵਾਲੀਆਂ ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ। ਲੰਬੀ ਦੂਰੀ ਦੀਆਂ ਟ੍ਰੇਨਾਂ ਕਈ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।

Cold Wave Continues in Parts of Punjab, Haryana; Minimum Temperatures Dip Below Normal - News18IMD ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਤੇ ਜਲੰਧਰ ਵਿਚ ਅੱਜ ਮੀਂਹ ਪੈਣ ਦੇ ਆਸਾਰ ਹਨ ਜਦੋਂਕਿ ਕਈ ਜ਼ਿਲ੍ਹਿਆਂ ਵਿਚ ਧੁੰਦ ਪੈਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਦੀ ਵਜ੍ਹਾ ਨਾਲ ਵਿਜ਼ੀਬਿਲਟੀ 50 ਤੋਂ 100 ਮੀਟਰ ਦੇ ਵਿਚ ਰਹਿ ਸਕਦੀ ਹੈ।

19 ਦਸੰਬਰ ਤੱਕ ਸੰਘਣੀ ਧੁੰਦ ਤੇ ਕੋਹਰਾ ਪੈਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਘੱਟੋ-ਘੱਟ ਤਾਪਮਾਨ ਵਿਚ ਕੋਈ ਖਾਸਾ ਬਦਲਾਅ ਨਹੀਂ ਦਿਖੇਗਾ। ਦੂਜੇ ਪਾਸੇ ਸ਼ੁੱਕਰਵਾਰ ਨੂੰ ਬਠਿੰਡਾ ਸਭ ਤੋਂ ਠੰਡਾ ਰਿਹਾ ਜਿਥੇ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂਕਿ ਮੋਗਾ ਵਿਚ 5.1 ਡਿਗਰੀ, ਅੰਮ੍ਰਿਤਸਰ ਤੇ ਐੱਸਬੀਐੱਸ ਨਗਰ ‘ਚ 5.4 ਡਿਗਰੀ ਸੈਲਸੀਅਸ, ਚੰਡੀਗੜ੍ਹ ‘ਚ 7.4, ਲੁਧਿਆਣਾ ਵਿਚ 7.5 ਤੇ ਰੋਪੜ ‘ਚ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।