ਚੰਡੀਗੜ੍ਹ, 29 ਨਵੰਬਰ | ਪੰਜਾਬ ਵਿਚ ਅੱਜ ਯਾਨੀ ਸ਼ੁੱਕਰਵਾਰ ਨੂੰ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੁਝ ਜ਼ਿਲਿਆਂ ਵਿਚ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਚੰਡੀਗੜ੍ਹ ਵਿਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ ਪਰ ਪੰਜਾਬ-ਚੰਡੀਗੜ੍ਹ ‘ਚ ਇਸ ਦਾ ਅਸਰ ਘੱਟ ਹੋਵੇਗਾ।
ਆਉਣ ਵਾਲੇ ਹਫ਼ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧੇਗੀ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ।
ਅੱਜ ਤੋਂ ਬਾਅਦ ਪੰਜਾਬ ਨੂੰ ਇੱਕ ਵਾਰ ਫਿਰ ਧੁੰਦ ਤੋਂ ਰਾਹਤ ਮਿਲੇਗੀ। ਉਥੇ ਹੀ ਪੰਜਾਬ-ਚੰਡੀਗੜ੍ਹ ‘ਚ ਰਾਤ ਨੂੰ ਠੰਡ ਵਧ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਪਾਇਆ ਗਿਆ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)