ਰਾਜ ਭਵਨ ਪੁੱਜੇ ਡੇਰਾ ਬਿਆਸ ਮੁੱਖੀ ਗੁਰਿੰਦਰ ਸਿੰਘ ਢਿੱਲੋਂ, ਰਾਜਪਾਲ ਨਾਲ ਕੀਤੀ ਮੁਲਾਕਾਤ

0
200

ਚੰਡੀਗੜ੍ਹ, 5 ਨਵੰਬਰ | ਪੰਜਾਬ ਦੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਜਸਦੀਪ ਸਿੰਘ ਢਿੱਲੋਂ ਅੱਜ (ਮੰਗਲਵਾਰ) ਪੰਜਾਬ ਰਾਜ ਭਵਨ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।

ਰਾਜਪਾਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸੰਬੰਧੀ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਚਾਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਵੱਲੋਂ ਇਹ ਵੀ ਲਿਖਿਆ ਗਿਆ ਕਿ- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨੂੰ ਪੰਜਾਬ ਰਾਜ ਭਵਨ ਵਿਖੇ ਮਿਲ ਕੇ ਮੈਂ ਬਹੁਤ ਹੀ ਧੰਨ ਮਹਿਸੂਸ ਕਰ ਰਿਹਾ ਹਾਂ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)