ਚੰਡੀਗੜ੍ਹ, 29 ਫਰਵਰੀ | ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ‘ਤੇ ਹਾਈਕੋਰਟ ਸਖ਼ਤ ਹੈ। ਹਾਈਕੋਰਟ ਨੇ ਕਿਹਾ ਹੈ ਕਿ ਭਵਿੱਖ ਵਿੱਚ ਡੇਰਾ ਮੁਖੀ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ।
ਡੇਰਾ ਮੁਖੀ ਦੀ ਪੈਰੋਲ 10 ਮਾਰਚ ਨੂੰ ਖਤਮ ਹੋ ਰਹੀ ਹੈ। ਰਾਮ ਰਹੀਮ ਉਸੇ ਦਿਨ ਸਰੈਂਡਰ ਕਰੇਗਾ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਹੁਣ ਸਰਕਾਰ ਦੱਸੇ ਕਿ ਡੇਰਾ ਮੁਖੀ ਵਾਂਗ ਹੋਰ ਕਿੰਨੇ ਕੈਦੀਆਂ ਨੂੰ ਇਸੇ ਤਰ੍ਹਾਂ ਪੈਰੋਲ ਦਿੱਤੀ ਗਈ ਸੀ।
ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਜਾਣਕਾਰੀ ਮੰਗੀ ਹੈ। ਦੱਸ ਦਈਏ ਕਿ SGPC ਨੇ ਡੇਰਾ ਮੁਖੀ ਨੂੰ ਦਿੱਤੀ ਜਾ ਰਹੀ ਪੈਰੋਲ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਡੇਰਾ ਮੁਖੀ ਖ਼ਿਲਾਫ਼ ਕਈ ਗੰਭੀਰ ਕੇਸ ਦਰਜ ਹਨ ਅਤੇ ਇਹਨਾਂ ਵਿੱਚ ਦੋਸ਼ੀ ਪਾਇਆ ਗਿਆ ਹੈ। ਅਦਾਲਤ ਨੇ ਸਜ਼ਾ ਵੀ ਸੁਣਾਈ ਗਈ ਹੈ।