ਡੇਰਾ ਮੁਖੀ ਦੀ 30 ਦਿਨ ਦੀ ਪੈਰੋਲ ਖ਼ਤਮ: ਇਸ ਵਾਰ ਨਾ ਕੋਈ ਆਨਲਾਈਨ ਪ੍ਰੋਗਰਾਮ ਕੀਤਾ ਤੇ ਨਾ ਕੋਈ ਗੀਤ ਗਾਇਆ

0
2609

ਜਲੰਧਰ| ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪੈਰੋਲ 20 ਅਗਸਤ ਨੂੰ ਖਤਮ ਹੋ ਰਹੀ ਹੈ। ਲੰਘੀ 20 ਜੁਲਾਈ ਨੂੰ ਡੇਰਾ ਮੁਖੀ ਨੂੰ ਹਰਿਆਣਾ ਦੇ ਜੇਲ੍ਹ ਵਿਭਾਗ ਨੇ 30 ਦਿਨ ਦੀ ਪੈਰੋਲ ਦਿੱਤੀ ਸੀ। ਇਸ ਸਮੇਂ ਦੌਰਾਨ ਡੇਰਾ ਮੁਖੀ ਉੱਤਰ ਪ੍ਰਦੇਸ਼ ਦੇ ਬਰਨਾਵਾ (ਬਾਗਪਤ) ਆਸ਼ਰਮ ਵਿੱਚ ਹੈ।

ਇਸ ਵਾਰ ਡੇਰਾ ਮੁਖੀ ਵੱਲੋਂ ਕੋਈ ਵੀ ਆਨਲਾਈਨ ਪ੍ਰੋਗਰਾਮ ਨਹੀਂ ਕੀਤਾ ਗਿਆ ਅਤੇ ਨਾ ਹੀ ਕੋਈ ਗਾਣਾ ਰਿਲੀਜ਼ ਕੀਤਾ ਗਿਆ। ਪਿਛਲੀ ਵਾਰ ਜਦੋਂ ਡੇਰਾ ਮੁਖੀ ਨੂੰ ਪੈਰੋਲ ਮਿਲੀ ਸੀ ਤਾਂ ਉਸ ਵੱਲੋਂ ਰੋਜ਼ਾਨਾ ਆਨਲਾਈਨ ਪਲੇਟਫਾਰਮਾਂ ਰਾਹੀਂ ਪ੍ਰੋਗਰਾਮ ਕੀਤੇ ਜਾਂਦੇ ਰਹੇ ਹਨ।

ਦੱਸਣਯੋਗ ਹੈ ਕਿ ਸਾਲ 2017 ਵਿੱਚ ਪੰਚਕੂਲਾ ਦੀ ਇੱਕ ਅਦਾਲਤ ਨੇ ਡੇਰਾ ਮੁਖੀ ਨੂੰ ਸਜ਼ਾ ਸੁਣਾਈ ਸੀ। ਡੇਰਾ ਮੁਖੀ ਨੂੰ ਪਹਿਲਾਂ ਪਹਿਲੀ ਵਾਰ 17 ਜੂਨ 2021 ਨੂੰ 30 ਦਿਨਾਂ ਦੀ ਪੈਰੋਲ ਮਿਲੀ ਅਤੇ 18 ਜੁਲਾਈ ਨੂੰ ਜੇਲ੍ਹ ਵਾਪਸੀ ਕੀਤੀ। ਇਸੇ ਤਰ੍ਹਾਂ ਹੀ 15 ਅਕਤੂਬਰ 2021 ਨੂੰ ਦੂਜੀ ਵਾਰ ਪੈਰੋਲ ਮਿਲੀ, ਜਿਸ ਨੂੰ ਪੂਰੀ ਕਰਨ ਤੋਂ ਬਾਅਦ 25 ਨਵੰਬਰ ਨੂੰ ਉਹ ਵਾਪਸ ਜੇਲ੍ਹ ਚਲੇ ਗਏ। ਸਾਲ 2023 ਦੀ 21 ਜਨਵਰੀ ਨੂੰ ਰਾਮ ਰਹੀਮ ਤੀਸਰੀ ਵਾਰ 40 ਦਿਨਾਂ ਦੀ ਪੈਰੋਲ ’ਤੇ ਆਏ ਤੇ 3 ਮਾਰਚ ਨੂੰ ਜੇਲ੍ਹ ਵਾਪਸੀ ਕੀਤੀ ਸੀ। ਡੇਰਾ ਮੁਖੀ ਨੂੰ ਇੱਕ ਵਾਰ 20 ਦਿਨ ਦੀ ਫਰਲੋ ਵੀ ਮਿਲ ਚੁੱਕੀ ਹੈ।