ਚੰਡੀਗੜ੍ਹ। ਬਰਗਾੜੀ ਕੇਸ ਵਿਚ ਆਰੋਪੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਜ਼ਿਲ੍ਹਾ ਪੁਲਿਸ ਨੇ ਸ਼ੂਟਰਾਂ ਦੀ ਮਦਦ ਕਰਨ ਵਾਲੇ ਜੈਤੋ ਦੇ ਰਹਿਣ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਆਰੋਪੀਆਂ ਦੀ ਪਛਾਣ ਵਿੱਕੀ ਚੌਹਾਨ ਤੇ ਸਵਰਨ ਸਿੰਘ ਵਜੋਂ ਹੋਈ ਹੈ। ਇਨ੍ਹਾਂ ਨੇ ਘਟਨਾ ਤੋਂ ਪਹਿਲਾਂ ਸ਼ੂਟਰਾਂ ਲਈ ਖਾਣ-ਪੀਣ ਤੇ ਰਹਿਣ ਦਾ ਵੀ ਪ੍ਰਬੰਧ ਕੀਤਾ ਸੀ ਤੇ ਹਥਿਆਰ ਵੀ ਮੁਹੱਈਆ ਕਰਵਾਏ ਸਨ। ਘਟਨਾ ਦੇ ਬਾਅਦ ਸ਼ੂਟਰਾਂ ਨੂੰ ਰਿਟਜ਼ ਕਾਰ ਵਿਚ ਬਿਠਾ ਕੇ ਬਾਜਾਖਾਨਾ ਤੋਂ ਚੰਡੀਗੜ੍ਹ ਛੱਡ ਕੇ ਆਏ ਸਨ।
ਪੁਲਿਸ ਨੇ ਇਨ੍ਹਾਂ ਤੋਂ ਕਾਰ ਵੀ ਬਰਾਮਦ ਕਰ ਲਈ ਹੈ। ਜੋ ਕਿ ਸਵਰਨ ਸਿੰਘ ਦੀ ਹੈ। ਪੁਲਿਸ ਨੇ ਦੱਸਿਆ ਕਿ ਹੁਣ ਤੱਕ ਦੀ ਪੜਤਾਲ ਦੌਰਾਨ ਘਟਨਾ ਵਿਚ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੀ ਭੂਮਿਕਾ ਸਾਹਮਣੇ ਆ ਚੁੱਕੀ ਹੈ। ਗੋਲਡੀ ਬਰਾੜ ਨੇ ਫਰੀਦਕੋਟ ਜੇਲ੍ਹ ਵਿਚ ਬੰਦ ਭੋਲਾ ਸਿੰਘ ਨਾਂ ਦੇ ਹਵਾਲਾਤੀ ਨਾਲ ਵੀ ਸੰਪਰਕ ਕੀਤਾ ਸੀ। ਜੋ ਕਿ ਫਰੀਦਕੋਟ ਵਾਸੀ ਸ਼ੂਟਰ ਮਨਪ੍ਰੀਤ ਸਿੰਘ ਮਨੀ ਦੀ ਵੀ ਰਿਸ਼ਤੇਦਾਰ ਹੈ।

ਹਵਾਲਾਤੀ ਭੋਲਾ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ਉਤੇ ਲਿਆਂਦਾ ਜਾਵੇਗਾ
ਪੁਲਿਸ ਨੇ ਭੋਲਾ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ। ਉਸਨੂੰ ਜਲਦੀ ਹੀ ਪ੍ਰੋਡਕਸ਼ਨ ਵਾਰੰਟ ਉਤੇ ਲਿਆਂਦਾ ਜਾਵੇਗਾ। ਪੁਲਿਸ ਅਨੁਸਾਰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਫਰੀਦਕੋਟ ਦੇ ਦੋਵੇਂ ਸ਼ੂਟਰਾਂ ਤੋਂ ਰਿਮਾਂਡ ਦੌਰਾਨ ਘਟਨਾ ਵਿਚ ਇਸਤੇਮਾਲ ਦੋ ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ ਹਨ। ਇਸ ਮਾਮਲੇ ਵਿਚ ਪੁਲਿਸ ਹੁਣ ਤੱਕ ਚਾਰ ਸ਼ੂਟਰਾਂ ਸਣੇ 8 ਆਰੋਪੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।