ਡੇਰਾ ਪ੍ਰੇਮੀ ਦੀ ਗੋਲੀਆਂ ਮਾਰ ਕੇ ਹੱਤਿਆ, ਬੇਅਦਬੀ ਦੇ ਮਾਮਲੇ ‘ਚ ਜ਼ਮਾਨਤ ‘ਤੇ ਆਇਆ ਸੀ ਬਾਹਰ

0
1494

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਪਿੰਡ ਭੂੰਦੜ ‘ਚ ਸ਼ੁੱਕਰਵਾਰ ਸ਼ਾਮ ਨੂੰ ਡੇਰਾ ਪ੍ਰੇਮੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਪਿੰਡ ‘ਚ ਜ਼ਿਲਾ ਪੁਲਿਸ ਨੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਹੈ ਤਾਂ ਜੋ ਕੋਈ ਘਟਨਾ ਨਾ ਵਾਪਰ ਸਕੇ। ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਜਾਣਕਾਰੀ ਮੁਤਾਬਕ ਚਰਨਦਾਸ ਨਾਂ ਦਾ ਇਹ ਵਿਅਕਤੀ ਡੇਰਾ ਸਿਰਸਾ ਨਾਲ ਸਬੰਧਿਤ ਸੀ। ਸ਼ੁੱਕਰਵਾਰ ਸ਼ਾਮ ਜਦੋਂ ਇਹ ਵਿਅਕਤੀ ਪਿੰਡ ਦੀ ਹੀ ਇਕ ਕਰਿਆਨਾ ਦੁਕਾਨ ‘ਤੇ ਬੈਠਾ ਸੀ ਤਾਂ ਇਸੇ ਦੌਰਾਨ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜਿਸ ਤੋਂ ਬਾਅਦ ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਇਲਾਜ ਲਈ ਬਠਿੰਡਾ ਲਿਜਾਇਆ ਗਿਆ ਪਰ ਰਸਤੇ ਵਿੱਚ ਹੀ ਇਸ ਦੀ ਮੌਤ ਹੋ ਗਈ।

ਸੂਤਰਾਂ ਅਨੁਸਾਰ ਬੀਤੇ ਸਮੇਂ ਦੌਰਾਨ ਪਿੰਡ ਭੂੰਦੜ ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ‘ਚ ਵੀ ਇਸ ਵਿਅਕਤੀ ਦੀ ਸ਼ਮੂਲੀਅਤ ਸੀ। 2018 ਵਿੱਚ ਪਿੰਡ ਭੂੰਦੜ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ, ਜਦੋਂ ਕਥਿਤ ਤੌਰ ‘ਤੇ ਚਰਨਦਾਸ ਤੇ ਉਸ ਦੀ ਭਰਜਾਈ ਗੁਰਦੁਆਰਾ ਸਾਹਿਬ ‘ਚੋਂ ਸਰੂਪ ਚੁੱਕ ਕੇ ਲਿਜਾ ਰਹੇ ਸੀ ਤੇ ਇਨ੍ਹਾਂ ਨੂੰ ਗ੍ਰੰਥੀ ਸਿੰਘ ਨੇ ਦੇਖ ਲਿਆ ਸੀ।

ਦੋਵਾਂ ‘ਤੇ ਬੇਅਦਬੀ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਚਰਨਦਾਸ ਹੁਣ ਜ਼ਮਾਨਤ ‘ਤੇ ਬਾਹਰ ਆਇਆ ਹੋਇਆ ਸੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ