ਪੰਜਾਬ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਅਰੋਪੀ ਦੀ ਜਾਣਕਾਰੀ ਦੇਣ ਵਾਲੇ ਨੂੰ ਦਿੱਤਾ ਜਾਵੇਗਾ 20 ਹਜ਼ਾਰ ਦਾ ਇਨਾਮ

0
1299

ਤਰਨਤਾਰਨ | ਸੂਬੇ ‘ਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪਿੰਡ ਸਿਧਵਾਂ ਦੇ ਗੁਰਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਜੇਠਾ ਦੇ ਸਾਹਮਣੇ ਬਣੀ ਗਰਾਊਂਡ ‘ਚ ਕਿਸੇ ਨੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਪਾੜ ਕੇ ਸੁੱਟ ਦਿੱਤਾ। ਉੱਥੇ ਖੇਡ ਰਹੇ ਬੱਚਿਆਂ ਨੇ ਇਸ ਦੀ ਜਾਣਕਾਰੀ ਪਿੰਡ ਵਾਸੀਆਂ ਨੂੰ ਦਿੱਤੀ।

ਬੇਅਦਬੀ ਦੀ ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਤੇ ਪ੍ਰਧਾਨ ਵੱਲੋਂ ਅਨਾਊਂਸਮੈਂਟ ਕੀਤੀ ਗਈ ਕਿ ਸ਼ਰਾਰਤੀ ਨੂੰ ਲੱਭਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ ਅਤੇ 20 ਹਜ਼ਾਰ ਦਾ ਇਨਾਮ ਵੀ ਦਿੱਤਾ ਜਾਵੇਗਾ। ਇਨਾਮ ਰੱਖੇ ਜਾਣ ਤੋਂ ਬਾਅਦ ਕੋਈ ਗੁਰਦੁਆਰਾ ਸਾਹਿਬ ਦੇ ਗੋਬਰ ਗੈਸ ਪਲਾਂਟ ਨੇੜੇ ਗੁਟਕਾ ਸਾਹਿਬ ਦੇ ਬਾਕੀ ਅੰਗ ਰੱਖ ਕੇ ਫਰਾਰ ਹੋ ਗਿਆ। ਪਿੰਡ ਵਾਸੀਆਂ ਨੇ ਇਸ ਦੀ ਜਾਣਕਾਰੀ ਥਾਣਾ ਖਾਲੜਾ ਪੁਲਿਸ ਨੂੰ ਦਿੱਤੀ।

ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸ਼ਰਾਰਤੀ ਅਨਸਰ ਵੱਲੋਂ ਅਜਿਹਾ ਕਰਨ ਨਾਲ ਸਿੱਖ ਜਗਤ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਪੁਲਿਸ ਨੇ ਧਾਰਾ 295-ਏ ਤਹਿਤ ਅਣਪਛਾਤਿਆਂ ‘ਤੇ ਪਰਚਾ ਦਰਜ ਕਰ ਲਿਆ ਹੈ।