ਲੁਧਿਆਣਾ ‘ਚ ਕਾਲੀ ਮਾਤਾ ਦੀ ਮੂਰਤੀ ਦੀ ਬੇਅਦਬੀ, ਹਿੰਦੂ ਸੰਗਠਨਾਂ ‘ਚ ਰੋਸ

0
749

ਲੁਧਿਆਣਾ| ਧੁਰੀ ਲਾਈਨ ਨਜ਼ਦੀਕ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ, ਜਿਥੇ ਕੁਝ ਅਣਪਛਾਤੇ ਲੋਕਾਂ ਵੱਲੋਂ ਕਾਲੀ ਮਾਤਾ ਦੀ ਮੂਰਤੀ ਦੀ ਭੰਨ-ਤੋੜ ਕੀਤੀ ਗਈ ਹੈ, ਜਿਸ ਨੂੰ ਲੈ ਕੇ ਹਿੰਦੂ ਸੰਗਠਨਾਂ ਦੇ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ। ਮੌਕੇ ‘ਤੇ ਮੌਜੂਦ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਥੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ, ਜਿਸ ਤੋਂ ਬਾਅਦ ਆ ਕੇ ਉਹ ਮੌਕੇ ‘ਤੇ ਜਾਂਚ ਕਰ ਰਹੇ ਹਨ। ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।