ਅੰਮ੍ਰਿਤਸਰ ਦੇ ਮਜੀਠਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

0
883

ਅੰਮ੍ਰਿਤਸਰ| ਪੰਜਾਬ ‘ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਧਦੀਆਂ ਹੀ ਜਾ ਰਹੀਆਂ ਹਨ। ਅੱਜ ਇਕ ਘਟਨਾ ਹਲਕਾ ਮਜੀਠਾ ਦੇ ਪਿੰਡ ਕੱਥੂਨੰਗਲ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸੜਕ ਵਾਲ਼ਾ ਗੁਰਦੁਆਰਾ ਵਿਖੇ ਵੇਖਣ ਨੂੰ ਮਿਲੀ , ਜਿਥੇ ਮੱਥਾ ਟੇਕਣ ਆਈ ਇਕ ਮਹਿਲਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਰੁਮਾਲੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਪਾੜ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਆਈ ਸੰਗਤ ਨੇ ਰੋਕਿਆ ਅਤੇ ਫੜ ਲਿਆ। ਦੱਸਿਆ ਜਾ ਰਿਹਾ ਹੈ ਕਿ 27-28 ਸਾਲਾਂ ਦੀ ਮਹਿਲਾ ਨੇ ਸ੍ਰੀ ਗੁਰੂ ਸਾਹਿਬ ਜੀ ਦੇ ਅੰਗਾਂ ਨੂੰ ਖਿੱਚਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਹੈ ।