&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਪਟਵਾਰ ਯੂਨੀਅਨ ਨੇ 3193 ਸਰਕਲਾਂ ਵਿੱਚ ਪੈੱਨ ਬੰਦ ਕਰਨ ਦੇ ਐਲਾਨ ’ਤੇ ਅੜੇ ਹੋਏ ਅੱਜ ਤੋਂ ਸੂਬੇ ਵਿੱਚ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਐਸਮਾ ਕਾਨੂੰਨ ਨੂੰ ਹਾਈਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਵੀ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਅਤੇ ਕਾਨੂੰਗੋ ਯੂਨੀਅਨ ਪੰਜਾਬ ਦੇ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਪਟਵਾਰੀਆਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਐਲਾਨੇ 5000 ਰੁਪਏ ਦੀ ਬਜਾਏ ਮੁੱਢਲੀ ਤਨਖ਼ਾਹ ਦਿੱਤੀ ਜਾਵੇ ਅਤੇ ਟਰੇਨਿੰਗ ਪੀਰੀਅਡ ਇੱਕ ਸਾਲ ਕਰਕੇ ਪਟਵਾਰੀਆਂ ਦੇ ਤਨਖ਼ਾਹ ਦੇ ਫ਼ਰਕ ਨੂੰ ਖ਼ਤਮ ਕੀਤਾ ਜਾਵੇ &vert;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਐਸਮਾ ਸਬੰਧੀ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ ਅਤੇ ਐਸਮਾ ਲਾਗੂ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਤੋਂ 3193 ਸਰਕਲਾਂ ਵਿੱਚ ਪਟਵਾਰੀ ਅਤੇ ਕਾਨੂੰਗੋ ਹੜਤਾਲ ਸ਼ੁਰੂ ਕਰਨਗੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੋਵਾਂ ਆਗੂਆਂ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਦੀ ਹਮਾਇਤ ਨਹੀਂ ਕਰਦੇ ਪਰ ਪਟਵਾਰੀਆਂ ਵਿਰੁੱਧ ਜੋ ਵੀ ਜਾਂਚ ਹੁੰਦੀ ਹੈ&comma; ਉਹ ਨਿਯਮਾਂ ਅਨੁਸਾਰ ਹੋਣੀ ਚਾਹੀਦੀ ਹੈ ਅਤੇ ਇਹ ਜਾਂਚ 17-ਏ ਤਹਿਤ ਹੋਣੀ ਚਾਹੀਦੀ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਖਾਲੀ ਅਸਾਮੀਆਂ ਨੂੰ ਨਾ ਭਰਨਾ ਅਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਓਵਰਲੋਡ ਕਰਨਾ ਵੀ ਸਰਕਾਰੀ ਭ੍ਰਿਸ਼ਟਾਚਾਰ ਦਾ ਹੀ ਇੱਕ ਰੂਪ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਤਰੱਕੀ ਸਮੇਂ ਤਜ਼ਰਬਾ 7 ਸਾਲ ਤੋਂ ਘਟਾ ਕੇ ਪੰਜ ਸਾਲ ਕੀਤਾ ਜਾਵੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;