&NewLine;<p class&equals;"wp-block-paragraph"><strong>ਲੁਧਿਆਣਾ।<&sol;strong> ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਦੇ ਲੁਧਿਆਣਾ &OpenCurlyQuote;ਚ ਭਾਰੀ ਗੋਲੀਬਾਰੀ ਹੋਈ। ਗੋਲੀਆਂ ਲੱਗਣ ਕਾਰਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ&comma; ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੇਖਦਿਆਂ ਉਨ੍ਹਾਂ ਨੂੰ ਤੁਰੰਤ ਸੀਐਮਸੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।<br>ਗੋਲੀਬਾਰੀ ਕਾਰਨ ਇਲਾਕੇ &OpenCurlyQuote;ਚ ਦਹਿਸ਼ਤ ਦਾ ਮਾਹੌਲ ਹੈ। ਜ਼ਖ਼ਮੀਆਂ ਦੀ ਪਛਾਣ ਹਰਸਿਮਰਤ ਸਿੰਘ ਕੋਹਲੀ ਅਤੇ ਵਿਕਰਮਜੀਤ ਸਿੰਘ ਵਿੱਕੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੌਕੇ &OpenCurlyQuote;ਤੇ 3 ਤੋਂ 4 ਫਾਇਰ ਕੀਤੇ ਗਏ ਹਨ।<br>ਮਾਮਲਾ ਥਾਣਾ ਦੁੱਗਰੀ ਅਧੀਨ ਪੈਂਦੇ ਦੁੱਗਰੀ ਫੇਜ਼-1 ਸਥਿਤ ਸੈਂਟਰਲ ਮਾਡਲ ਸਕੂਲ ਨੇੜੇ ਦਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ &OpenCurlyQuote;ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਹਰਸਿਮਰਤ ਅਤੇ ਵਿਕਰਮਜੀਤ ਕੁਝ ਸਾਮਾਨ ਲੈਣ ਲਈ ਬਾਜ਼ਾਰ ਆਏ ਸਨ। ਇਸ ਦੌਰਾਨ ਪਿੱਛੇ ਤੋਂ 2 ਕਾਰਾਂ ਆਈਆਂ। ਉਕਤ ਨੌਜਵਾਨਾਂ ਨੇ ਉਨ੍ਹਾਂ ਕਾਰਾਂ ਤੋਂ ਹੇਠਾਂ ਉਤਰ ਕੇ ਹਰਸਿਮਰਤ ਅਤੇ ਵਿਕਰਮਜੀਤ &OpenCurlyQuote;ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਬਾਰੇ ਜਾਣ ਕੇ ਪੁਲਿਸ ਵੀ ਹੈਰਾਨ ਰਹਿ ਗਈ&comma; ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਤੋਂ ਇੱਕ ਰਾਤ ਪਹਿਲਾਂ ਸ਼ਹਿਰ ਵਿੱਚ ਮੌਜੂਦ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜੇਕਰ ਮੁੱਖ ਮੰਤਰੀ ਸ਼ਹਿਰ &OpenCurlyQuote;ਚ ਹੋਵੇ ਅਤੇ ਇਸ ਤਰ੍ਹਾਂ ਗੋਲੀਆਂ ਚਲਾਈਆਂ ਜਾਂਦੀਆਂ ਹਨ ਤਾਂ ਕਿਤੇ ਨਾ ਕਿਤੇ ਲੋਕਾਂ ਦੇ ਮਨਾਂ &OpenCurlyQuote;ਚ ਪੁਲਿਸ ਦਾ ਡਰ ਵੀ ਘਟਦਾ ਨਜ਼ਰ ਆ ਰਿਹਾ ਹੈ। ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਮੌਕੇ &OpenCurlyQuote;ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਇਹ ਹਮਲਾ ਜਤਿੰਦਰਪਾਲ ਸਿੰਘ ਸਪਤੀ ਵੱਲੋਂ ਨੌਜਵਾਨਾਂ &OpenCurlyQuote;ਤੇ ਕੀਤਾ ਗਿਆ ਹੈ। ਹਰਸਿਮਰਨ ਦੇ ਪੱਟ ਵਿੱਚ ਗੋਲੀ ਲੱਗੀ ਹੈ&comma; ਜਦਕਿ ਵਿਕਰਮਜੀਤ ਦੇ ਪੇਟ ਵਿੱਚ ਦੋ ਗੋਲੀਆਂ ਲੱਗੀਆਂ ਹਨ। ਦੋਵਾਂ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕਮਿਸ਼ਨਰ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਜਿਸ ਪਿਸਤੌਲ ਨਾਲ ਗੋਲੀਆਂ ਚਲਾਈਆਂ ਸਨ&comma; ਉਹ ਵੀ ਬਰਾਮਦ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਆਦਿ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;