ਜਲੰਧਰ| ਅਕਾਲੀ ਦਲ ਤੋਂ ਭਾਜਪਾ ਵਿਚ ਗਏ ਤੇ ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਅਟਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਦੀ ਸਿੱਖ ਰਿਹਾਅ ਹੋਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦਾ ਮੁੱਦਾ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੂਹਰੇ ਚੁੱਕਣਗੇ। ਉਨ੍ਹਾਂ ਕਿਹਾ ਕਿ ਕਈ ਕਈ ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਇੰਦਰ ਇਕਬਾਲ ਅਟਵਾਲ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਅਟਵਾਲ ਦੇ ਸਪੁੱਤਰ ਹਨ। ਇੰਦਰ ਇਕਬਾਲ ਕੁਝ ਦਿਨ ਪਹਿਲਾਂ ਹੀ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ।
ਇੰਦਰ ਇਕਬਾਲ ਦੇ ਪਿਤਾ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਵੀ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ।