ਸਰਕਾਰ ਦੀ ਲਾਪ੍ਰਵਾਹੀ ਕਰਕੇ ਆਈ ਪੰਜਾਬ ‘ਚ ਹੜ੍ਹਾਂ ਨਾਲ ਤਬਾਹੀ : ਜਾਖੜ

0
843

ਚੰਡੀਗੜ੍ਹ| ਪੰਜਾਬ ਭਾਜਪਾ ਦਾ ਇਕ ਵਫਦ ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਸੂਬੇ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਨੂੰ ਮਿਲਿਆ। ਇਹ ਮੁਲਾਕਾਤ ਪੰਜਾਬ ਵਿਚ ਹੜ੍ਹਾਂ ਨਾਲ ਆਈ ਤਬਾਹੀ ਦੇ ਮੱਦੇਨਜ਼ਰ ਕੀਤੀ ਗਈ। ਭਾਜਪਾ ਦੇ ਵਫਦ ਨੇ ਗਵਰਨਰ ਨੂੰ ਦੱਸਿਆ ਕਿ ਪੰਜਾਬ ਵਿਚ ਲਾਪਰਵਾਹੀ ਕਰਕੇ ਹੀ ਹੜ੍ਹਾਂ ਵਰਗੀ ਸਥਿਤੀ ਨਾਲ ਜੂਝਣਾ ਪਿਆ।
ਇਸ ਲਈ ਰਾਜਪਾਲ ਸਰਕਾਰ ਦੀ ਜ਼ਿੰਮੇਵਾਰੀ ਤੈਅ ਕਰਨ।

ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਕੇਂਦਰ ਨੇ ਪੰਜਾਬ ਸਰਕਾਰ ਨੂੰ 218 ਕਰੋੜ ਦਾ ਰਾਹਤ ਪੈਕੇਜ ਦਿੱਤਾ ਹੈ। ਲੋਕ ਹੜ੍ਹਾਂ ਤੇ ਹੜ੍ਹਾਂ ਤੋਂ ਬਾਅਦ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਜੂਝ ਰਹੇ ਹਨ। ਪਰ ਸੂਬੇ ਦਾ ਮੁੱਖ ਮੰਤਰੀ ਕੇਂਦਰ ਨੂੰ ਕਹਿੰਦਾ ਹੈ ਕਿ ਸਾਨੂੰ ਮਦਦ ਦੀ ਲੋੜ ਨਹੀਂ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ