ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਕੇ ਆਉਂਦੇ ਸ਼ਰਧਾਲੂ ਨੂੰ ਬਲੈਰੋ ਨੇ ਮਾਰੀ ਟੱਕਰ; ਦਰਦਨਾਕ ਮੌਤ

0
2047

ਲੁਧਿਆਣਾ/ਸ੍ਰੀ ਮਾਛੀਵਾੜਾ ਸਾਹਿਬ, 25 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਧਾਰਮਿਕ ਅਸਥਾਨ ਤੋਂ ਯਾਤਰਾ ਕਰਕੇ ਪਰਤ ਰਹੇ ਮੋਟਰਸਾਈਕਲ ਸਵਾਰ ਸਾਹਿਲ 20 ਸਾਲ ਵਾਸੀ ਨਿਊ ਪ੍ਰੀਤ ਨਗਰ, ਤਾਜਪੁਰ ਰੋਡ, ਲੁਧਿਆਣਾ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਾਹਿਲ ਆਪਣੇ ਦੋਸਤਾਂ ਸਮੇਤ ਮੋਟਰਸਾਈਕਲ ’ਤੇ ਮਾਤਾ ਨੈਣਾ ਦੇਵੀ ਮੱਥਾ ਟੇਕਣ ਗਿਆ ਸੀ ਤੇ ਵਾਪਸੀ ਦੌਰਾਨ ਸਰਹਿੰਦ ਨਹਿਰ ਕਿਨਾਰੇ ਪਿੰਡ ਜਲਾਹ ਮਾਜਰਾ ਨੇੜੇ ਸਾਹਮਣੇ ਤੋਂ ਆ ਰਹੀ ਬਲੈਰੋ ਜੀਪ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਹਾਦਸੇ ’ਚ ਸਾਹਿਲ ਤੇ ਉਸ ਦੇ ਦੋਸਤ ਖੁਰਸ਼ੇਦ ਅੰਸਾਰੀ ਤੇ ਰਾਜ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਬਲੈਰੋ ਚਾਲਕ ਗੱਡੀ ਭਜਾ ਕੇ ਲੈ ਗਿਆ। ਜ਼ਖਮੀਆਂ ਨੂੰ ਸਮਰਾਲਾ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਸਾਹਿਲ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਬਾਕੀਆਂ ਨੂੰ ਗੰਭੀਰ ਜ਼ਖ਼ਮੀ ਹੋਣ ਕਾਰਨ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਪੁਲਿਸ ਵੱਲੋਂ ਅਣਪਛਾਤੇ ਬਲੈਰੋ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।