ਜੰਮੂ-ਕਸ਼ਮੀਰ ਦੇ ਡੀ.ਜੀ. ਦਾ ਗਲਾ ਵੱਢ ਕੇ ਕਤਲ, ਅੱਤਵਾਦੀ ਸੰਗਠਨ ਨੇ ਲਈ ਜ਼ਿੰਮੇਵਾਰੀ

0
363
ਜੰਮੂ ਦੇ ਉਦੇਵਾਲਾ 'ਚ ਜੰਮੂ-ਕਸ਼ਮੀਰ ਦੇ ਡੀਜੀ ਜੇਲ ਲੋਹੀਆ ਦੇ ਕਤਲ ਨੇ ਹਲਚਲ ਮਚਾ ਦਿੱਤੀ ਹੈ। ਡੀਜੀ ਜੇਲ ਹੇਮੰਤ ਕੇ ਲੋਹੀਆ ਦੀ ਲਾਸ਼ ਉਨ੍ਹਾਂ ਦੇ ਘਰ ਮਿਲੀ। ਉਨ੍ਹਾਂ ਦੀ ਗਲਾ ਵੱਢ ਕੇ ਹੱਤਿਆ ਕੀਤੀ ਗਈ ਹੈ। ਇਸ ਤੋਂ ਇਲਾਵਾ ਉਸ ਦੇ ਸਰੀਰ 'ਤੇ ਸੱਟਾਂ ਅਤੇ ਸਾੜ ਦੇ ਨਿਸ਼ਾਨ ਵੀ ਮਿਲੇ ਹਨ। 
ਕੇਂਦਰੀ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਦੌਰੇ 'ਤੇ ਹਨ। ਇਸੇ ਦੌਰਾਨ ਜੰਮੂ-ਕਸ਼ਮੀਰ ਦੇ ਉਦੇਵਾਲਾ 'ਚ ਜੰਮੂ-ਕਸ਼ਮੀਰ ਦੇ ਡੀਜੀ ਜੇਲ ਲੋਹੀਆ ਦੇ ਕਤਲ ਨੇ ਹਲਚਲ ਮਚਾ ਦਿੱਤੀ ਹੈ। ਅੱਤਵਾਦੀ ਸੰਗਠਨ ਟੀ.ਆਰ.ਐੱਫ.ਨੇ ਲੋਹੀਆ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ। ਇਹ ਸੰਗਠਨ ਪਿਛਲੇ ਕੁਝ ਸਾਲਾਂ ਤੋਂ ਜੰਮੂ-ਕਸ਼ਮੀਰ 'ਚ ਸਰਗਰਮ ਹੈ ਅਤੇ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਲੋਹੀਆ ਉਦੇਵਾਲਾ 'ਚ ਇਕ ਦੋਸਤ ਦੇ ਘਰ ਸੀ। ਉਸ ਦੇ ਨਾਲ ਉਸ ਦਾ ਨੌਕਰ ਯਾਸਿਰ ਵੀ ਮੌਜੂਦ ਸੀ। ਪੁਲਿਸ ਅਨੁਸਾਰ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਨੌਕਰ ਨੇ ਹੀ ਇਸ ਕਤਲ ਨੂੰ ਅੰਜਾਮ ਦਿੱਤਾ ਹੈ। ਪੁਲੀਸ ਅਨੁਸਾਰ ਲੋਹੀਆ ਦੀ ਲਾਸ਼ ਉਨ੍ਹਾਂ ਦੇ ਘਰ ਤੋਂ ਸ਼ੱਕੀ ਹਾਲਾਤਾਂ ਵਿੱਚ ਮਿਲੀ। ਇਸ ਤੋਂ ਬਾਅਦ ਪੁਲਸ ਜਾਂਚ 'ਚ ਪਤਾ ਲੱਗਾ ਕਿ ਉਸ ਦਾ ਕਤਲ ਕੀਤਾ ਗਿਆ ਹੈ।
ਦਿਲਬਾਗ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਹੇਮੰਤ ਕੇ ਲੋਹੀਆ ਦੀ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਜੰਮੂ ਦੇ ਵਧੀਕ ਡਾਇਰੈਕਟਰ ਜਨਰਲ ਮੁਕੇਸ਼ ਸਿੰਘ ਨੇ ਲੋਹੀਆ ਦੇ ਘਰ ਦਾ ਦੌਰਾ ਕੀਤਾ।
ਉਨ੍ਹਾਂ ਦੱਸਿਆ ਕਿ ਲੋਹੀਆ ਦੇ ਸਰੀਰ 'ਤੇ ਸੜਨ ਦੇ ਨਿਸ਼ਾਨ ਸਨ ਅਤੇ ਗਲਾ ਕੱਟਿਆ ਹੋਇਆ ਸੀ। ਪੁਲਿਸ ਅਨੁਸਾਰ ਘਟਨਾ ਵਾਲੀ ਥਾਂ 'ਤੇ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੋਹੀਆ ਦੀ ਲਾਸ਼ ਨੂੰ ਤੇਲ ਲਗਾ ਹੋਇਆ ਸੀ। ਪਹਿਲਾਂ 
ਉਸ ਦਾ ਗਲਾ ਕੱਟ ਕੇ ਕਤਲ ਕੀਤਾ ਗਿਆ ਅਤੇ ਬਾਅਦ 'ਚ ਉਸ ਦੀ ਲਾਸ਼ ਨੂੰ ਸਾੜਣ ਦੀ ਕੋਸ਼ਿਸ਼ ਕੀਤੀ ਗਈ।

ਘਰ 'ਤੇ ਤਾਇਨਾਤ ਗਾਰਡ ਨੇ ਦੇਖੀ ਕਮਰੇ 'ਚ ਲੱਗੀ ਅੱਗ 
ਹੇਮੰਤ ਲੋਹੀਆ ਦੇ ਘਰ 'ਤੇ ਤਾਇਨਾਤ ਗਾਰਡ ਨੇ ਕਮਰੇ 'ਚ ਅੱਗ ਲੱਗੀ ਦੇਖੀ। ਇਸ ਤੋਂ ਬਾਅਦ ਉਹ ਭੱਜ ਕੇ ਅੰਦਰ ਆ ਗਿਆ ਪਰ ਗੇਟ ਬੰਦ ਸੀ। ਇਸ ਤੋਂ ਬਾਅਦ ਉਸ ਨੇ ਗੇਟ ਤੋੜ ਦਿੱਤਾ। ਏਡੀਜੀਪੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਕਤਲ ਲੱਗਦਾ ਹੈ। ਨੌਕਰ ਫਰਾਰ ਹੈ। ਉਸ ਦੀ ਭਾਲ ਜਾਰੀ ਹੈ। ਪੁਲਿਸ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।