ਦਰਬਾਰ ਸਾਹਿਬ ਪੁੱਜੇ DGP ਗੌਰਵ ਯਾਦਵ ਬੋਲੇ,- ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿਆਂਗੇ

0
251

ਅੰਮ੍ਰਿਤਸਰ| ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੇਸ਼ ਵਿਰੋਧੀ ਤਾਕਤਾਂ, ਖਾਸਕਰ ਪਾਕਿਸਤਾਨੀ ਏਜੰਸੀਆਂ ਲਈ ਕੰਮ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ।

ਉਨ੍ਹਾਂ ਆਖਿਆ ਕਿ ਅਜਿਹੇ ਲੋਕਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਡੀਜੀਪੀ ਨੇ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ ਅਤੇ ਪੰਜਾਬ ਪੁਲਿਸ ਅਤੇ ਇਥੋਂ ਦੇ ਲੋਕ ਸ਼ਾਂਤੀ ਬਰਕਰਾਰ ਰੱਖਣ ਲਈ ਕੰਮ ਕਰਨਗੇ। ਉਨ੍ਹਾਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਵੀ ਕਿਹਾ ਕਿ ਉਹ ਇੱਥੇ ਆ ਕੇ ਦੇਖਣ ਕਿ ਇੱਥੇ ਸਥਿਤੀ ਬਿਲਕੁਲ ਆਮ ਹੈ।

ਅੰਮ੍ਰਿਤਪਾਲ ਸਿੰਘ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਜੋ ਵੀ ਕਾਨੂੰਨ ਨੂੰ ਲੋੜੀਂਦਾ ਹੈ, ਉਸ ਨੂੰ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।