ਪਰਾਲੀ ਸਾੜਨ ਦੇ ਮਾਮਲਿਆਂ ‘ਚ DGP ਪੰਜਾਬ ਵੱਲੋਂ 11 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ

0
6134

ਚੰਡੀਗੜ੍ਹ, 18 ਨਵੰਬਰ | ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ 11 ਪੁਲਿਸ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਨੇ ਪੰਜਾਬ ਦੇ ਉਨ੍ਹਾਂ 9 ਜ਼ਿਲ੍ਹਿਆਂ ਦੇ ਡੀਸੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ, ਜਿਥੇ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਨਹੀਂ ਰੁਕ ਰਹੇ।

ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਓਂ ਅਤੇ ਖੰਨਾ ਦੇ ਐਸਐਸਪੀਜ਼ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਖੇਤਰਾਂ ਵਿਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਹ 11 ਪੁਲਿਸ ਜ਼ਿਲ੍ਹੇ ਉਨ੍ਹਾਂ 9 ਮਾਲ ਜ਼ਿਲ੍ਹਿਆਂ ਵਿਚੋਂ ਹਨ, ਜਿਥੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿਚ ਅਸਫਲ ਰਹਿਣ ਲਈ ਇਕ ਦਿਨ ਪਹਿਲਾਂ ਡੀਸੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।