PCC ਲਈ ਰਿਸ਼ਵਤ ਮੰਗਣ ਵਾਲੇ ਮੁਲਾਜ਼ਮਾਂ ਦੀ ਹੁਣ ਨਹੀਂ ਖੈਰ, DGP ਨੇ ਸ਼ਿਕਾਇਤ ਦਰਜ ਕਰਵਾਉਣ ਲਈ ਨੰਬਰ ਕੀਤਾ ਜਾਰੀ

0
148

ਚੰਡੀਗੜ੍ਹ | ਪੰਜਾਬ ਵਿੱਚ ਨਸ਼ਾ ਤਸਕਰੀ, ਗੰਨ ਕਲਚਰ ਅਤੇ ਰਿਸ਼ਵਤਖੋਰੀ ਨੂੰ ਖਤਮ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਚੌਕਸ ਹੈ। ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਖਿਲਾਫ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਤੋਂ ਬਾਅਦ ਹੁਣ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੁਲਿਸ ਫੋਰਸ ਵਿੱਚ ਰਿਸ਼ਵਤਖੋਰੀ ਦੀ ਪ੍ਰਥਾ ਤੇ ਨਜ਼ਰ ਰੱਖੀ ਹੈ। ਉਨ੍ਹਾਂ ਰਿਸ਼ਵਤਖੋਰੀ ਨੂੰ ਰੋਕਣ ਲਈ ਇੱਕ ਹੈਲਪਲਾਈਨ ਨੰਬਰ +91-7696-181-181 ਜਾਰੀ ਕੀਤਾ ਹੈ। ਇਸ ਨੰਬਰ ‘ਤੇ ਕਾਲ ਕਰ ਕੇ ਜਾਂ ਮੈਸੇਜ ਭੇਜ ਕੇ ਰਿਪੋਰਟ ਕੀਤੀ ਜਾ ਸਕਦੀ ਹੈ। ਪੁਲਿਸ ਅਧਿਕਾਰੀ ਤੁਰੰਤ ਕਾਰਵਾਈ ਕਰਨਗੇ।

ਜੇਕਰ ਕੋਈ ਪੁਲਿਸ ਮੁਲਾਜ਼ਮ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀ.ਸੀ.ਸੀ.) ਜਾਂ ਕਿਸੇ ਵੀ ਤਰ੍ਹਾਂ ਦੀ ਤਸਦੀਕ ਲਈ ਕਿਸੇ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਲੋਕ ਉਕਤ ਹੈਲਪਲਾਈਨ ਨੰਬਰ ‘ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਨੂੰ ਸੂਚਿਤ ਕਰ ਸਕਦੇ ਹਨ। ਇਸ ਤੋਂ ਇਲਾਵਾ ਸਿੱਧੇ ਸਬੂਤਾਂ, ਆਡੀਓ-ਵੀਡੀਓ ਰਿਕਾਰਡਿੰਗ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਇਸ ਈ-ਮੇਲ: cad.pphq@punjabpolice.gov.in ‘ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ ਤਾਂ ਜੋ ਕਿਸੇ ਵੀ ਕਾਰਨ ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੂਰੇ ਪੰਜਾਬ ਵਿੱਚ ਅਸਲਾ ਲਾਇਸੈਂਸ ਅਤੇ ਹੋਰ ਕਈ ਤਰ੍ਹਾਂ ਦੀ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ।