ਧਾਲੀਵਾਲ ਨੇ ਕੇਂਦਰ ਨੂੰ ਲਿਖੀ ਚਿੱਠੀ : ਕੈਨੇਡਾ ‘ਚ ਡਿਪੋਰਟ ਹੋਣ ਕੰਢੇ ਖੜ੍ਹੇ ਵਿਦਿਆਰਥੀਆਂ ਦੇ ਮਾਮਲੇ ‘ਚ ਮੰਗਿਆ ਦਖਲ

0
1990

ਚੰਡੀਗੜ੍ਹ| ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਤੋਂ ਡਿਪੋਰਟ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਦੇ ਮਾਮਲੇ ਵਿਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਤੋਂ ਦਖਲ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੰਤਰੀ ਜੈਸ਼ੰਕਰ ਨੂੰ ਲਿਖੀ ਚਿੱਠੀ ਵਿਚ ਇਸ ਮੁੱਦੇ ‘ਤੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਮੰਗਿਆ ਹੈ।

ਉਨ੍ਹਾਂ ਲਿਖਿਆ ਕਿ 700 ਭਾਰਤੀ ਵਿਦਿਆਰਥੀ ਡਿਪੋਰਟ ਦਾ ਸਾਹਮਣਾ ਕਰ ਰਹੇ ਹਨ ਕਿਉਂਕਿ ਉਸ ਦੇਸ਼ ਦੇ ਅਧਿਕਾਰੀਆਂ ਨੇ ਸਿੱਖਿਆ ਸੰਸਥਾਵਾਂ ਵਿਚ ਦਾਖਲਾ ਪ੍ਰਸਤਾਵ ਪੱਤਰ ਨਕਲੀ ਪਾਇਆ। ਇਹ ਮਾਮਲਾ ਮਾਰਚ ਵਿਚ ਸਾਹਮਣੇ ਆਇਆ ਜਦੋਂ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਵਿਚ ਪੀਆਰ ਲਈ ਅਪਲਾਈ ਕੀਤਾ।

ਚਿੱਠੀ ਵਿਚ ਧਾਲੀਵਾਲ ਨੇ ਲਿਖਿਆ ਕਿ ਇਹ ਸਾਰੇ 700 ਵਿਦਿਆਰਥੀ ਨਿਰਦੋਸ਼ ਹਨ ਤੇ ਧੋਖੇਬਾਜ਼ਾਂ ਦੇ ਗਿਰੋਹ ਨੇ ਉਨ੍ਹਾਂ ਨੂੰ ਧੋਖਾ ਦਿੱਤਾ ਹੈ। ਧਾਲੀਵਾਲ ਨੇ ਲਿਖਿਆ ਕਿ ਜੇਕਰ ਤੁਸੀਂ ਇਸ ਮਾਮਲੇ ਨੂੰ ਵਿਅਕਤੀਗਤ ਤੌਰ ਤੋਂ ਦੇਖਦੇ ਹੋ ਤੇ ਕੈਨੇਡਾ ਦੇ ਹਾਈ ਕਮਿਸ਼ਨ ਤੇ ਸਬੰਧਤ ਏਜੰਸੀਆਂ ਦੇ ਸਾਹਮਣੇ ਇਸ ਮੁੱਦੇ ਨੂੰ ਚੁੱਕਦੇ ਹੋ ਤਾਂ ਮੈਂ ਬਹੁਤ ਧੰਨਵਾਦੀ ਹੋਵਾਂਗਾ ਤਾਂ ਜੋ ਵਿਦਿਆਰਥੀਆਂ ਨੂੰ ਡਿਪੋਰਟ ਹੋਣ ਤੋਂ ਬਚਾਇਆ ਜਾ ਸਕੇ।