ਮੱਧ ਪ੍ਰਦੇਸ਼ | ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਫੋਨ ‘ਤੇ ਧਮਕੀ ਮਿਲੀ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਧੀਰੇਂਦਰ ਸ਼ਾਸਤਰੀ ਨੂੰ ਕਿਸੇ ਅਣਪਛਾਤੇ ਫੋਨ ਨੰਬਰ ਤੋਂ ਧਮਕੀ ਦਿੱਤੀ ਗਈ ਹੈ। ਧੀਰੇਂਦਰ ਸ਼ਾਸਤਰੀ ਦੇ ਛੋਟੇ ਭਰਾ ਲੋਕੇਸ਼ ਗਰਗ ਦੀ ਸ਼ਿਕਾਇਤ ‘ਤੇ ਛਤਰਪੁਰ ਦੇ ਬਮਿਠਾ ਥਾਣੇ ‘ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਾਏਪੁਰ ‘ਚ ਧੀਰੇਂਦਰ ਦਾ ਬ੍ਰਹਮ ਦਰਬਾਰ ਚੱਲ ਰਿਹਾ ਹੈ।
ਇਸ ਤੋਂ ਪਹਿਲਾਂ ਧੀਰੇਂਦਰ ਸ਼ਾਸਤਰੀ ਨੂੰ ਚੁਣੌਤੀ ਦੇਣ ਵਾਲੇ ਅੰਧਸ਼ਰਧਾ ਨਿਰਮੂਲਨ ਸਮਿਤੀ ਦੇ ਸ਼ਿਆਮ ਮਾਨਵ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਧਮਕੀਆਂ ਮਿਲਣ ਤੋਂ ਬਾਅਦ ਉਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸ਼ਿਆਮ ਮਾਨਵ ਨੇ ਧੀਰੇਂਦਰ ਸ਼ਾਸਤਰੀ ‘ਤੇ ਅੰਧਵਿਸ਼ਵਾਸ ਨੂੰ ਵਧਾਉਣ ਦਾ ਦੋਸ਼ ਲਗਾਇਆ ਹੈ।
ਛਤਰਪੁਰ ਦੇ SP ਸਚਿਨ ਸ਼ਰਮਾ ਨੇ ਕੇਸ ਦਰਜ ਹੋਣ ਦੀ ਪੁਸ਼ਟੀ ਕੀਤੀ ਹੈ। ਉਸਨੇ ਦੱਸਿਆ ਕਿ ਆਰੋਪੀ ਦਾ ਨਾਂ ਅਮਰ ਸਿੰਘ ਹੈ। ਅਮਰ ਖਿਲਾਫ ਥਾਣਾ ਬਮਿਠਾ ਵਿਖੇ ਧਾਰਾ 506, 507 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।