ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-85’ ਫਰਵਰੀ ‘ਚ ਹੋਵੇਗੀ ਰਿਲੀਜ਼

0
12

ਚੰਡੀਗੜ੍ਹ, 11 ਜਨਵਰੀ | ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਮਸ਼ਹੂਰ ਫਿਲਮ ‘ਪੰਜਾਬ-95’ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਇਹ ਫਿਲਮ ਫਰਵਰੀ 2025 ‘ਚ ਰਿਲੀਜ਼ ਹੋਵੇਗੀ। ਇਸ ਗੱਲ ਦੀ ਜਾਣਕਾਰੀ ਖੁਦ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ।

ਹਾਲਾਂਕਿ ਇਹ ਫਿਲਮ ਫਰਵਰੀ ‘ਚ ਕਿਸ ਦਿਨ ਰਿਲੀਜ਼ ਹੋਵੇਗੀ, ਇਸ ਬਾਰੇ ਅਜੇ ਉਨ੍ਹਾਂ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਇਹ ਫਿਲਮ ਪ੍ਰਸਿੱਧ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ ਅਤੇ ਅੱਤਵਾਦ ਦੇ ਦੌਰ ਨੂੰ ਦਰਸਾਉਂਦੀ ਹੈ।

ਦਿਲਜੀਤ ਦੋਸਾਂਝ ਇਸ ਫਿਲਮ ‘ਚ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਅ ਰਹੇ ਹਨ, ਜੋ ਉਨ੍ਹਾਂ ਦੇ ਕਰੀਅਰ ਦੀ ਸਭ ਤੋਂ ਅਹਿਮ ਭੂਮਿਕਾਵਾਂ ‘ਚੋਂ ਇਕ ਮੰਨੀ ਜਾਂਦੀ ਹੈ। ਦਿਲਜੀਤ ਨੇ ਹਾਲ ਹੀ ‘ਚ ਫਿਲਮ ਨਾਲ ਜੁੜੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ, ਜਿਸ ਦੇ ਨਾਲ ਉਸ ਨੇ ਲਿਖਿਆ- ਮੈਂ ਹਨੇਰੇ ਨੂੰ ਚੁਣੌਤੀ ਦਿੰਦਾ ਹਾਂ।

ਇਹ ਕੈਪਸ਼ਨ ਸਰਦਾਰ ਖਾਲੜਾ ਦੇ ਜੀਵਨ ਅਤੇ ਸੱਚ ਲਈ ਉਸ ਦੀ ਲੜਾਈ ਨੂੰ ਪੂਰੀ ਤਰ੍ਹਾਂ ਦਰਸਾਉਂਦਾ ਹੈ। ਫਿਲਮ ਦੀ ਰਿਲੀਜ਼ ਨੂੰ ਪਹਿਲ ਦਿੰਦੇ ਹੋਏ ਦਿਲਜੀਤ ਨੇ ਆਪਣੀ ਆਉਣ ਵਾਲੀ ਮਿਊਜ਼ਿਕ ਐਲਬਮ ਦੀ ਰਿਲੀਜ਼ ਨੂੰ ਟਾਲ ਦਿੱਤਾ ਹੈ। ਇਸ ਐਲਾਨ ਤੋਂ ਬਾਅਦ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ‘ਚ ਕਾਫੀ ਉਤਸ਼ਾਹ ਹੈ।

ਜਸਵੰਤ ਸਿੰਘ ਖਾਲੜਾ ਇੱਕ ਦਲੇਰ ਅਤੇ ਸਮਰਪਿਤ ਮਨੁੱਖੀ ਅਧਿਕਾਰ ਕਾਰਕੁਨ ਸਨ। ਜਿਨ੍ਹਾਂ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ। ਉਸ ਨੇ ਖੁਲਾਸਾ ਕੀਤਾ ਕਿ ਉਸ ਸਮੇਂ ਦੌਰਾਨ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ਵਿਚ ਲਿਆ ਗਿਆ, ਝੂਠੇ ਮੁਕਾਬਲਿਆਂ ਵਿਚ ਮਾਰਿਆ ਗਿਆ ਅਤੇ ਉਨ੍ਹਾਂ ਦੀਆਂ ਲਾਸ਼ਾਂ ਦਾ ਗੁਪਤ ਸਸਕਾਰ ਕੀਤਾ ਗਿਆ।